Punjab News: ਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ  “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ। ਪੰਜਾਬ ਦੀ ਆਪ ਸਰਕਾਰ ਬਤੌਰ ਮੁੱਖ ਮੰਤਰੀ "ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੂੰਗਾ… ਭਾਵੇਂ ਮੀਂਹ, ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ…ਮੈਂ ਹਰ ਔਖੀ ਘੜੀ ਵਿੱਚ ਤੁਹਾਡੇ ਨਾਲ਼ ਖੜ੍ਹਾ ਹਾਂ…”


COMMERCIAL BREAK
SCROLL TO CONTINUE READING

ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਭਰਪਾਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੈ। ਮੁੱਖ ਮੰਤਰੀ ਜਦੋਂ ਰੈਲੀ ਨੂੰ ਸਬੰਧਨ ਕਰ ਰਹੇ ਸਨ ਤਾਂ ਉਸ ਵੇਲੇ ਹਨੇਰੇ ਅਤੇ ਮੀਂਹ ਵੀ ਸ਼ੁਰੂ ਹੋ ਗਿਆ। ਪਰ ਮੁੱਖ ਮੰਤਰੀ ਨੇ ਰੈਲੀ ਨੂੰ ਸੰਬਧੋਨ ਕੀਤੀ। ਅਤੇ ਪਾਰਟੀ ਦੇ ਵਲੰਟੀਅਰਾਂ ਵਿੱਚ ਜੋਸ਼ ਭਰਿਆ। ਮੀਟਿੰਗ ਦੇ ਮੱਦੇਨਜ਼ਰ ਮੁੱਖ ਮੰਤਰੀ ਜਿਹੜਾ ਰੋਡ ਸੋਅ ਕੱਢਣਾ ਸੀ ਉਸ ਨੂੰ ਕੈਸਲ ਕਰ ਦਿੱਤਾ ਅਤੇ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ।


ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਡੀ ਗਿਣਤੀ ਜ਼ਿਲ੍ਹਿਆਂ ਵਿਚੋਂ ਇਸ ਸਮੇਂ ਬਾਰਸ਼ ਅਤੇ ਗੜ੍ਹੇਮਾਰੀ ਦੀਆਂ ਖਬਰਾਂ ਵੀ ਆ ਰਹੀਆਂ ਹਨ। ਮੌਸਮ ਵਿਭਾਗ ਨੇ ਅਗਲੇ ਦੋ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ।