CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
CM Bhagwant Mann: ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ ਮਾਰਨ ਦਾ ਯਤਨ ਕੀਤਾ ਗਿਆ।
CM Bhagwant Mann: ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ ਮਾਰਨ ਦਾ ਯਤਨ ਕੀਤਾ ਗਿਆ। ਅਤੀਤ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਡੇਰਾ ਬਾਬਾ ਨਾਨਕ ਦੇ ਨਰਾਇਣ ਸਿੰਘ ਨੇ ਸੁਖਬੀਰ ਸਿੰਘ ਉਤੇ ਫਾਇਰਿੰਗ ਕਰ ਦਿੱਤੀ।
ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਮਾਂ ਰਹਿੰਦੇ ਹੋਏ ਉਸ ਦੇ ਹਮਲੇ ਨੂੰ ਫੇਲ੍ਹ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਕੜੀ ਨਿੰਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇਸ ਵੱਡੀ ਵਾਰਦਾਤ ਨੂੰ ਨਾਕਾਮ ਕਰਨ ’ਤੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕੀਤੀ ਹੈ।
ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਇਹ ਵੀ ਪੜ੍ਹੋ : Sukhbir Singh Badal Attack: ਕੌਣ ਹੈ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ?
ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।
ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ 'ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ : Sukhbir Singh Badal: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਸਿੰਘ ਬਾਦਲ 'ਤੇ ਚੱਲੀ ਗੋਲੀ! ਵਿਅਕਤੀ ਕਾਬੂ