International Youth Day 2023: ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਨੇ ਇਸ ਦਿਨ ਨੂੰ ਸਾਲ 1999 ਵਿੱਚ ਮਨਾਉਣਾ ਸ਼ੁਰੂ ਕੀਤਾ ਸੀ। ਇਹ ਦਿਨ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਦੇਸ਼ ਦੀ ਤਰੱਕੀ ਨੌਜਵਾਨਾਂ ਨਾਲ ਹੀ ਹੁੰਦੀ ਹੈ। 


COMMERCIAL BREAK
SCROLL TO CONTINUE READING

ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਨੌਜਵਾਨ ਪੀੜੀ ਨੂੰ ਅੰਤਰ ਰਾਸ਼ਟਰੀ ਨੌਜਵਾਨ ਦਿਵਸ ਦੀਆਂ  ਵਧਾਈਆਂ ਦਿੱਤੀਆਂ ਗਈਆਂ ਹਨ। ਉਹਨਾਂ ਨੇ ਟਵੀਟ ਕਰ ਲਿਖਿਆ ਹੈ,  “ਮੈਂ ਰਾਹਾਂ ‘ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਯੁੱਗਾਂ ਤੋਂ ਕਾਫ਼ਲੇ ਆਉਂਦੇ, ਇਸੇ ਸੱਚ ਦੇ ਗਵਾਹ ਬਣਦੇ”। 



ਉਹਨਾਂ ਨੇ ਅੱਗੇ ਲਿਖਿਆ ਹੈ ਕਿ ਨੌਜਵਾਨ ਹਰ ਇੱਕ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਨੌਜਵਾਨੀ ਦਾ ਜੋਸ਼ ਜਜ਼ਬਾ ਤੇ ਮਿਹਨਤ ਹੀ ਦੇਸ਼ ਦਾ ਭਵਿੱਖ ਤੈਅ ਕਰਦਾ ਹੈ। ਪੰਜਾਬ ‘ਚ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਸਾਡੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਈਏ…ਨੌਕਰੀਆਂ ਦੇਣ ਤੋਂ ਇਲਾਵਾ ਸਵੈ ਨਿਰਭਰ ਬਣਾਉਣ ਲਈ ਵੀ ਉੱਦਮ ਕਰ ਰਹੇ ਹਾਂ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਕਾਰਪੋਰੇਸ਼ਨ ਚੋਣਾਂ ਤੋਂ ਪਹਿਲਾਂ ਵਾਰਡਬੰਦੀ ਤੋਂ ਨਰਾਜ਼ ਵਿਰੋਧੀ ਪਾਰਟੀਆਂ ਨੇ ਕੀਤਾ ਹਾਈਕੋਰਟ ਦਾ ਰੁਖ਼

ਅੱਜ ਅੰਤਰ ਰਾਸ਼ਟਰੀ ਨੌਜਵਾਨ ਦਿਵਸ ਦੀਆਂ ਸਮੂਹ ਨੌਜਵਾਨਾਂ ਨੂੰ ਵਧਾਈਆਂ ਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਤੁਹਾਡੇ ਸਭ ਦੇ ਸੁਪਨੇ ਸਾਕਾਰ ਹੋਣ, ਮਿਹਨਤਾਂ ਨੂੰ ਬੂਰ ਪੈਣ ਤੇ ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ। 


ਇਹ ਵੀ ਪੜ੍ਹੋ: Diljit Dosanjh Latest News: ਟੋਰਾਂਟੋ ਫਿਲਮ ਫੈਸਟੀਵਲ ਦੀ ਸੂਚੀ ਵਿੱਚ ਸ਼ਾਮਿਲ ਨਹੀਂ ਦਿਲਜੀਤ ਦੋਸਾਂਝ ਦੀ 'ਪੰਜਾਬ 95'?