Vishwakarma Prakash Utsav: ਸੀਐਮ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾ ਪ੍ਰਕਾਸ਼ ਉਤਸਵ ਦੀਆਂ ਦਿੱਤੀਆਂ ਮੁਬਾਰਕਾਂ
Vishwakarma Prakash Utsav: ਅੱਜ ਭਗਵਮਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀ ਹੈ।
Vishwakarma Prakash Utsav: ਅੱਜ ਭਗਵਮਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਇਸਤੇਮਾਲ ਕੀਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜ਼ਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ।
ਇਹ ਵੀ ਪੜ੍ਹੋ : Amritsar Pollution: ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਿਲ; ਹਵਾ ਗੁਣਵੱਤਾ 339 ਉਤੇ ਪੁੱਜੀ
ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਰਤੀ ਕਾਮਿਆਂ ਦੇ ਨਾਲ ਮਿਲ ਕੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕਰਕੇ ਇਸ ਦਿਵਸ ਨੂੰ ਮਨਾਇਆ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਭ ਤੋਂ ਪਹਿਲਾਂ ਕਿਰਤੀ ਕਾਮਿਆਂ ਦੇ ਔਜ਼ਾਰਾਂ ਦੀ ਕੱਚੀ ਲੱਸੀ ਦੇ ਨਾਲ ਸਫਾਈ ਕੀਤੀ ਜਿਸ ਤੋਂ ਬਾਅਦ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਤੇ ਪੂਜਾ ਕਰਨ ਉਪਰੰਤ ਪ੍ਰਸ਼ਾਦ ਲੋਕਾਂ ਵਿੱਚ ਵੰਡਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਸ਼ਵਕਰਮਾ ਦਿਵਸ ਅੱਜ ਦੇਸ਼ ਭਰ ਦੇ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀ ਕੰਮਾਂ ਨੂੰ ਹੱਥੀ ਕਿਰਤ ਕਰਨ ਲਈ ਇਹ ਔਜਾਰ ਦਿੱਤੇ ਹਨ। ਉਨ੍ਹਾਂ ਦੇ ਦਿੱਤੇ ਔਜ਼ਾਰਾਂ ਦੇ ਅਸ਼ੀਰਵਾਦ ਨਾਲ ਹੀ ਅੱਜ ਦੇਸ਼ ਵਿੱਚ ਵੱਡੇ-ਵੱਡੇ ਏਅਰਪੋਰਟ ਰੇਲਵੇ ਸਟੇਸ਼ਨ ਵੱਡੀਆਂ-ਵੱਡੀਆਂ ਬਿਲਡਿੰਗਾਂ ਅਤੇ ਵੱਡੇ ਸੜਕੀ ਮਾਰਗ ਬਣੇ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਬਾਬਾ ਵਿਸ਼ਵਕਰਮਾ ਜੀ ਤੋਂ ਸਿੱਖਿਆ ਲੈ ਕੇ ਹੱਥੀ ਕਿਰਤ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : Delhi Pollution: ਦੀਵਾਲੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਧੂੰਏਂ ਦੀ ਪਰਤ ਨਾਲ ਢਕੀ; ਹਵਾ ਗੁਣਵੱਤਾ ਬੇਹੱਦ ਗੰਭੀਰ ਸ਼੍ਰੇਣੀ ਬਰਕਰਾਰ