PWD Recruitment 2023-2024: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ 'ਚ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ 'ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।
Trending Photos
PWD Recruitment 2023-2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖ਼ਰੀ ਹੈ। ਦੱਸ ਦੇਈਏ ਕਿ ਪੰਜਾਬ ਦੇ ਲੋਕ ਨਿਰਮਾਣ ਵਿਭਾਗ 'ਚ (PWD posts) ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਬਾਰੇ ਜਾਣਕਾਰੀ ਪੰਜਾਬ ਦੇ ਲੋਕ ਨਿਰਾਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO)ਨੇ ਟਵੀਟ ਕਰ ਸਾਂਝੀ ਕੀਤੀ ਹੈ।
ਉਹਨਾਂ ਨੇ ਦੱਸਿਆ ਕਿ 24 ਅਪਰੈਲ 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਇਹ ਵੀ ਪੜ੍ਹੋ: Amritpal Singh Arrested: IG ਦਾ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ- 'ਸਰੰਡਰ ਨਹੀਂ, ਅਸੀਂ ਗ੍ਰਿਫ਼ਤਾਰ ਕੀਤਾ'
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਿੱਚ ਨਿਕਲੀ ਅਸਾਮੀਆਂ ਦੇ ਵੇਰਵੇ PWD Recruitment 2023-2024
-ਇਸਦੇ ਨਾਲ ਹੀ ਹੋਰ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ 'ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ 'ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ 'ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
-ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ।
ਇਹ ਪ੍ਰਕਿਰਿਆ ਹੁਣ ਵੀ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕ ਨਿਰਮਾਣ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।