Punjab News: ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ ਨੂੰ ਇੱਕ ਹੋਰ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਸਕੱਤਰ ਵੀ.ਕੇ. ਸਿੰਘ ਨੂੰ ਵਿੱਤੀ ਕਮਿਸ਼ਨਰ ਸਹਿਕਾਰਤਾ, ਪੰਜਾਬ ਅਤੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਐਨਆਰਆਈ ਮਾਮਲੇ, ਪੰਜਾਬ ਭਵਨ, ਦਿੱਲੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਸਕੱਤਰ ਵੀ.ਕੇ. ਸਿੰਘ ਨੂੰ ਵਿੱਤੀ ਕਮਿਸ਼ਨਰ ਸਹਿਕਾਰਤਾ, ਪੰਜਾਬ ਅਤੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਐਨਆਰਆਈ ਮਾਮਲੇ, ਪੰਜਾਬ ਭਵਨ, ਦਿੱਲੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਵਰਨਣਯੋਗ ਹੈ ਕਿ ਵੀ.ਕੇ. ਸਿੰਘ ਨੂੰ ਹਾਲ ਹੀ ਵਿੱਚ ਸੀ.ਐਮ. ਮਾਨ ਨੂੰ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਦੱਸ ਦੇਈਏ ਕਿ ਵਿਜੇ ਕੁਮਾਰ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਕੇਡਰ ਦੇ 1990 ਬੈਚ ਦੇ ਆਈਏਐਸ ਅਧਿਕਾਰੀ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ ਨੂੰ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਕਾਰਪੋਰੇਸ਼ਨ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਅਧਿਕਾਰੀ ਕੇ.ਏ.ਪੀ.ਸਿਨਹਾ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਰਹੇ ਸਨ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਕੈਬਨਿਟ ਮੰਤਰੀ ਹੁਣ ਲਗਜ਼ਰੀ ਗੱਡੀਆਂ 'ਚ ਕਰਨਗੇ ਸਫਰ
ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਲੰਮਾ ਤਜਰਬਾ ਹੈ। ਉਹ 33 ਸਾਲਾਂ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਅਹਿਮ ਵਿਭਾਗਾਂ ਵਿੱਚ ਸੇਵਾ ਨਿਭਾ ਚੁੱਕੇ ਹਨ।
ਇਹ ਵੀ ਪੜ੍ਹੋ: Punjab News: ਰਾਜਪਾਲ ਨੇ ਤਿੰਨ ਬਿੱਲ ਕੀਤੇ ਮਨਜ਼ੂਰ; ਮੁੱਖ ਮੰਤਰੀ ਦਾ ਦਾਅਵਾ, ਬਾਕੀ ਬਿੱਲਾਂ ਨੂੰ ਜਲਦ ਮਨਜ਼ੂਰੀ ਮਿਲਣ ਦੀ ਉਮੀਦ