CM ਮਾਨ ਵਲੋਂ 25 ਹਜ਼ਾਰ ਨੌਕਰੀਆਂ ਦੇਕੇ ਪਹਿਲਾ ਵਾਅਦਾ 9 ਮਹੀਨਿਆਂ ’ਚ ਪੂਰਾ ਕਰਨ ਦਾ ਦਾਅਵਾ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਅਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਦੇ ਵਿੱਚ 25 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਜੋ ਕਿ ਮੇਰੇ ਲਈ ਮਾਣ ਅਤੇ ਤਸੱਲੀ ਵਾਲੀ
Appointment letters to Teacher: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਅਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਦੇ ਵਿੱਚ 25 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਜੋ ਕਿ ਮੇਰੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਕੇ ਅਸੀਂ ਆਪਣੇ ਵਾਅਦੇ ਨੂੰ ਸਿਰਫ਼ 9 ਮਹੀਨਿਆਂ ਦੌਰਾਨ ਹੀ ਪੂਰਾ ਕਰ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ।
ਸੀਐਮ ਮਾਨ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ, ਕਿਉਂਕਿ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਸੂਬਾ ਸਰਕਾਰ ਉਤਸ਼ਾਹ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦਿਆ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਭਰਤੀ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ’ਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।
ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤੇ ਜਾਣ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੱਡੇ ਪੱਧਰ ’ਤੇ ਅਧਿਆਪਕ-ਮਾਪੇ ਮਿਲਣੀ (Mega PTM) ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਅਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ।
ਇਹ ਵੀ ਪੜ੍ਹੋ: 8 ਸਾਲਾਂ ਦੇ ਅਰਜਿਤ ਦੇ ਹੌਂਸਲੇ ਨੂੰ ਸਲਾਮ: 10 ਹਜ਼ਾਰ ਫੁੱਟ ਦੀ ਉਚਾਈ ਤੋਂ 'ਭਾਰਤ ਜੋੜੋ' ਯਾਤਰਾ ਨਾਲ ਜੁੜਨ ਦਾ ਦਿੱਤਾ ਸੁਨੇਹਾ