CM Bhagwant Mann Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਲੁਧਿਆਣਾ ਪਹੁੰਚ ਕੇ ਬੁੱਢੇ ਨਾਲ਼ੇ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ (CM Bhagwant Mann) ਮੁੱਖ ਮੰਤਰੀ ਨੇ ਇਸ ਪਲਾਂਟ ਦਾ ਉਦਘਾਟਨ ਕਰਨ ਲਈ ਆਉਣਾ ਸੀ ਪਰ ਕਿਸੇ ਕਾਰਨ ਉਹ ਮਹਾਨਗਰ ਨਹੀਂ ਪਹੁੰਚ ਸਕੇ ਸਨ।


COMMERCIAL BREAK
SCROLL TO CONTINUE READING

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਕਿਹਾ ਕਿ ਹਵਾ, ਜ਼ਮੀਨ ਅਤੇ ਪਾਣੀ ਤਿੰਨਾਂ ਨੂੰ ਸ਼ੁੱਧ ਰੱਖਣਾ ਸਾਡਾ ਉਦੇਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਿਛਲੀਆਂ (CM Bhagwant Mann) ਸਰਕਾਰਾਂ ਦੀ ਲਾਪਰਵਾਹੀ ਹੈ ਕਿ ਇਸ ਪਲਾਂਟ ਦਾ ਕਈ ਵਾਰ ਉਦਘਾਟਨ ਕੀਤਾ ਗਿਆ ਪਰ ਕੰਮ ਨਹੀਂ ਹੋਇਆ। ਪੁਰਾਣੀਆਂ ਸਰਕਾਰਾਂ ਨੇ ਲੋਕਾਂ ਦੀ ਸਿਹਤ ਬਾਰੇ ਨਹੀਂ ਸੋਚਿਆ ਜਿਸ ਕਾਰਨ ਇਲਾਕੇ ਦੇ ਲੋਕ ਕਾਲਾ ਪਾਣੀ ਪੀਣ ਲਈ ਮਜ਼ਬੂਰ ਹਨ।


 



ਇਹ ਵੀ ਪੜ੍ਹੋ: Punjab Board Class 12th Exams: 12ਵੀਂ ਦੀ ਪ੍ਰੀਖਿਆਵਾਂ ਸ਼ੁਰੂ, ਜਾਣੋ ਕੁਝ ਦਿਸ਼ਾ ਨਿਰਦੇਸ਼; ਗਲਤੀ ਕੀਤੀ 'ਤੇ ਨਹੀਂ ਦੇ ਸਕੋਗੇ ਪੇਪਰ

ਇਸ ਮੌਕੇ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਰਾਜ ਦਾ ਸਭ ਤੋਂ ਵੱਡਾ ਪਲਾਂਟ, ਸਤਲੁਜ ਦੀ 47.55 ਕਿਲੋਮੀਟਰ ਮੌਸਮੀ ਸਹਾਇਕ ਨਦੀ ਵਿੱਚ ਵਹਿਣ ਵਾਲੇ ਸੀਵਰੇਜ ਦੇ ਪਾਣੀ ਅਤੇ ਹੋਰ ਗੰਦੇ ਪਾਣੀ ਨੂੰ ਟ੍ਰੀਟ ਕਰੇਗਾ, ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸੇ ਵਿੱਚ ਸਤਲੁਜ ਦੇ ਸਮਾਨਾਂਤਰ ਚਲਦੀ ਹੈ, ਜਿਸ ਵਿੱਚ ਸ਼ਹਿਰ ਦੇ 14 ਕਿਲੋਮੀਟਰ ਸ਼ਾਮਲ ਹਨ। ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਪਿੰਡ ਬਾਲੋਕੇ ਵਿਖੇ 60 ਐਮਐਲਡੀ ਸਮਰੱਥਾ ਦਾ ਇੱਕ ਹੋਰ ਐਸਟੀਪੀ ਉਸਾਰੀ ਅਧੀਨ ਹੈ, ਜੋ ਕਿ 30 ਜੂਨ ਤੱਕ ਮੁਕੰਮਲ ਹੋ ਜਾਵੇਗਾ।