Arvind Kejriwal News:  30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਜੇਲ੍ਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਕਾਬਿਲੇਗੌਰ ਹੈ ਕਿ ਈਡੀ ਨੇ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਪੂਰੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਗ੍ਰਿਫਤਾਰੀ ਦਾ ਵਿਰੋਧ ਜ਼ਾਹਿਰ ਕੀਤਾ ਸੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਐਮ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।


COMMERCIAL BREAK
SCROLL TO CONTINUE READING

ਮੀਟਿੰਗ ਦਾ ਸਮਾਂ ਦੁਪਹਿਰ ਦਾ ਮਿੱਥਿਆ ਗਿਆ ਹੈ। ਇਹ ਦੂਜੀ ਵਾਰ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣਗੇ।
ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਪਹਿਲਾਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚੇ ਸਨ ਤਾਂ ਅਰਵਿੰਦ ਕੇਜਰੀਵਾਲ ਨੂੰ ਅਪਰਾਧੀ ਦਾ ਪਹਿਰਾਵਾ ਪਹਿਨ ਕੇ ਭਗਵੰਤ ਮਾਨ ਨੂੰ ਮਿਲਣ ਦਿੱਤਾ ਗਿਆ ਸੀ।


ਦੋਵਾਂ ਦੀ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਕੋਈ ਅਪਰਾਧੀ ਹੋਵੇ। ਸਾਡੀ ਮੁਲਾਕਾਤ ਦੌਰਾਨ ਵਿਚਕਾਰ ਸ਼ੀਸ਼ੇ ਦੀ ਕੰਧ ਲਗਾਈ ਗਈ ਸੀ।


ਉਨ੍ਹਾਂ ਨੇ ਕਿਹਾ ਸੀ ਕਿ ਮੈਂ ਉਨ੍ਹਾਂ ਨੂੰ 12 ਤੋਂ 12.30 ਤੱਕ ਮਿਲਿਆ ਸੀ। ਜਦੋਂ ਮੈਂ ਉੱਥੇ ਮਿਲਣ ਲਈ ਕੁਰਸੀ 'ਤੇ ਬੈਠਾ, ਤਾਂ ਮੈਨੂੰ ਇਹ ਦੇਖ ਕੇ ਦੁੱਖ ਹੋਇਆ ਕਿ ਉਨ੍ਹਾਂ ਨਾਲ ਖਤਰਨਾਕ ਅਪਰਾਧੀਆਂ ਨਾਲੋਂ ਵੀ ਭੈੜਾ ਸਲੂਕ ਕੀਤਾ ਜਾ ਰਿਹਾ ਸੀ।


ਇਹ ਵੀ ਪੜ੍ਹੋ : Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ


ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕੀ ਕਸੂਰ ਹੈ। ਕੀ ਉਨ੍ਹਾਂ ਨੇ ਦਿੱਲੀ ਵਿੱਚ ਹਸਪਤਾਲ ਬਣਾਏ, ਕੀ ਮੁਹੱਲਾ ਕਲੀਨਿਕ ਬਣਾਏ, ਕੀ ਸਕੂਲ ਬਣਾਏ ਜਾਂ ਬਿਜਲੀ ਮੁਫ਼ਤ ਕੀਤੀ, ਕੀ ਇਹ ਉਨ੍ਹਾਂ ਦਾ ਕਸੂਰ ਹੈ? ਤੁਸੀਂ ਉਨ੍ਹਾਂ ਨਾਲ ਅਜਿਹਾ ਸਲੂਕ ਕਰ ਰਹੇ ਹੋ ਜਿਵੇਂ ਤੁਸੀਂ ਕਿਸੇ ਵੱਡੇ ਅੱਤਵਾਦੀ ਨੂੰ ਫੜ ਲਿਆ ਹੋਵੇ।


ਇਹ ਵੀ ਪੜ੍ਹੋ : Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ 'ਚ