Punjab News: ਨਸ਼ਿਆਂ ਖਿਲਾਫ ਐਕਸ਼ਨ ਮੋਡ `ਚ CM ਭਗਵੰਤ ਮਾਨ, ਕਾਨੂੰਨ ਵਿਵਸਥਾ ਸਣੇ ਗੰਭੀਰ ਮਸਲਿਆਂ `ਤੇ ਹੋਈ ਚਰਚਾ
Punjab News: ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹੇਠੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਉਣ ਲਈ ਕਿਹਾ ਹੈ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ ਅਤੇ ਪਿਛਲੇ ਸਮੇਂ ਵਿੱਚ ਪੰਜਾਬ ਪੁਲੀਸ ਦੀਆਂ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹੇਠੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਅਧਿਕਾਰੀਆਂ ਨੂੰ ਛੋਟੇ ਤੋਂ ਛੋਟੇ ਨਸ਼ਾ ਤਸਕਰਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Punjab Transfer News: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 19 ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
ਸੀਐਮ ਮਾਨ ਵੱਲੋਂ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਨਸ਼ਿਆਂ 'ਤੇ ਸਖ਼ਤਾਈ ਕਰਨ ਦੀ ਲੋੜ 'ਤੇ ਵੀ ਜ਼ੋਰ ਦੇਣ ਲਈ ਕਿਹਾ ਗਿਆ। ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ। ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ ਅਤੇ ਨਾਲ ਹੀ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ। ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ।
ਸੀਐਮ ਮਾਨ ਨੇ ਗੈਂਗਸਟਰਾਂ ਵੱਲੋਂ ਕੀਤੇ ਜਾ ਰਹੇ ਅਪਰਾਧ ਉਤੇ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਹਨ। ਪੁਲਿਸ ਦੀ ਕਾਰਵਾਈ ਇੰਨੀ ਤੇਜ਼ੀ ਨਾਲ ਹੋਣੀ ਚਾਹੀਦੀ ਹੈ ਕਿ ਜੇਕਰ ਕੋਈ ਗੈਂਗਸਟਰ ਇਕ ਚੌਂਕ ਉਤੇ ਅਪਰਾਧ ਕਰਦਾ ਹੈ ਤਾਂ ਅਗਲੇ ਚੌਂਕ ਤੱਕ ਪਹੁੰਚਣਾ ਨਹੀਂ ਚਾਹੀਦਾ ਹੈ। ਇਸ ਤੋਂ ਇਲਾਵਾ ਫਿਰੌਤੀ ਦੇ ਮਾਮਲਿਆਂ ਉੱਤੇ ਵੀ ਖਾਸ ਧਿਆਨ ਦੇਣ ਲਈ ਕਿਹਾ ਗਿਆ ਹੈ।
ਦਰਅਸਲ ਇਨ੍ਹੀਂ ਦਿਨੀਂ ਨਸ਼ਾ ਪੰਜਾਬ ਵਿੱਚ ਅਹਿਮ ਮੁੱਦਾ ਬਣਿਆ ਹੋਇਆ ਹੈ ਤੇ ਸੂਬਾ ਸਰਕਾਰ ਵੱਲੋਂ ਇਸ ਤੋਂ ਸਖ਼ਤੀ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਨਸ਼ਿਆਂ ਖਿਲਾਫ਼ ਐਕਸ਼ਨ ਮੋਡ ਵਿੱਚ ਨੇ ਇਸੇ ਕਾਰਨ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਕੇ ਨਸ਼ੇ ਦੇ ਮਾਮਲੇ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਗਏ ਹਨ।