Punjab News:  ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ਉਤੇ ਚਰਚਾ ਕੀਤੀ। ਮੀਟਿੰਗ ਦੌਰਾਨ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖ਼ਾਹ ਜਾਰੀ ਕਰਨ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਸੀਐਮ ਮਾਨ ਨੇ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ 'ਚ ਕੰਮ ਕਰਦੇ ਆਂਗਨਵਾੜੀ ਵਰਕਰਾਂ ਦੀਆਂ ਤਨਖਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਤੋਂ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ਬਕਾਇਆ ਹਨ। ਸਰਕਾਰ ਨੇ ਤਨਖ਼ਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।


ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ।


ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖ਼ਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਦਿੱਤੇ ਹਨ ਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।


ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿੱਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫ਼ੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿੱਚ ਕੋਈ ਸਮੱਸਿਆ ਨਾ ਆਵੇ।


ਇਹ ਵੀ ਪੜ੍ਹੋ : Sangrur News: ਲੌਂਗੋਵਾਲ 'ਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ; ਟਰਾਲੀ ਦੇ ਟਾਇਰ ਥੱਲੇ ਆਉਣ ਕਾਰਨ ਕਿਸਾਨ ਦੀ ਮੌਤ


ਸੀਐਮ ਨੇ ਵਿਭਾਗ ਕੋਲੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ।  ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।


ਇਹ ਵੀ ਪੜ੍ਹੋ : Punjab Farmers News: ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ 'ਚ ਲਗਾਉਣਾ ਸੀ ਪੱਕਾ ਮੋਰਚਾ