CM Bhagwant Mann News: ਸੀਐਮ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ `ਚ ਸੱਜਦਾ
ਆਮ ਆਦਮੀ ਪਾਰਟੀ ਦੇ ਸੱਤਾ ਵਿੱਚ 2 ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ `ਆਪ` ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸੱਜਦਾ ਕੀਤਾ। ਇਸ ਮਗਰੋਂ ਸੀਐਮ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸਮਾਰਕ ਉਤੇ ਬਣੇ ਮਿਊਜ਼ਿਕ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਕੀਤ
CM Bhagwant Mann News: ਆਮ ਆਦਮੀ ਪਾਰਟੀ ਦੇ ਸੱਤਾ ਵਿੱਚ 2 ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ 'ਆਪ' ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸੱਜਦਾ ਕੀਤਾ। ਇਸ ਮਗਰੋਂ ਸੀਐਮ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸਮਾਰਕ ਉਤੇ ਬਣੇ ਮਿਊਜ਼ਿਕ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਕੀਤਾ।
ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ।
ਇਹ ਵੀ ਪੜ੍ਹੋ : Sadhu Dharamsot News: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ