CM Bhagwant Mann News: ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ-ਸੀਐਮ ਮਾਨ
Advertisement
Article Detail0/zeephh/zeephh2191893

CM Bhagwant Mann News: ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ-ਸੀਐਮ ਮਾਨ

CM Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਲੰਟੀਅਰਾਂ ਦੇ ਰੂ-ਬ-ਰੂ ਹੋ ਰਹੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਪਹੁੰਚ ਰਹੇ ਹਨ। 

CM Bhagwant Mann News: ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ-ਸੀਐਮ ਮਾਨ

CM Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਲੰਟੀਅਰਾਂ ਦੇ ਰੂ-ਬ-ਰੂ ਹੋ ਰਹੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਪਹੁੰਚ ਰਹੇ ਹਨ। ਪਾਰਟੀ ਦੇ ਸੰਸਦ ਮੈਂਬਰ ਤੇ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਪਾਰਟੀਆਂ ਬਦਲਣ ਤੋਂ ਬਾਅਦ ਸੂਬੇ ਦੇ ਵਲੰਟੀਅਰਾਂ ਵਿੱਚ ਨਿਰਾਸ਼ਾ ਫੈਲੀ ਹੋਈ ਹੈ। ਇਸ ਤੋਂ ਬਾਅਦ ਹੁਣ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲ ਲਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਗਾ ਪਹੁੰਚੇ ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ 7 ਅਪ੍ਰੈਲ ਦਿਨ ਐਤਵਾਰ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਵਲੰਟੀਅਰਾਂ ਨੂੰ ਦੋ ਮਹੀਨੇ ਤੱਕ ਸਾਰੇ ਮਤਭੇਦ ਭੁਲਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਜਿੱਤ ਲਈ ਕੰਮ ਕਰਨ ਦਾ ਸੁਝਾਅ ਦਿੱਤਾ ਗਿਆ। ਸੀਐਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ।

ਪਿਛਲੇ ਸਾਰੇ ਰਿਕਾਰਡ ਤੋੜਨ ਤੇ 92 ਸੀਟਾਂ ਜਿੱਤਣ ਤੋਂ ਬਾਅਦ 2022 ਵਿੱਚ ਇਹ ਪਹਿਲੀ ਚੋਣ ਹੈ, ਜਦੋਂ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਪ੍ਰੀਖਿਆ ਦੇ ਦੌਰ ਵਿੱਚੋਂ ਲੰਘੇਗੀ। ਇਸ ਦੇ ਨਤੀਜਿਆਂ ਦਾ ਅਸਰ ਆਉਣ ਵਾਲੀਆਂ ਨਿਗਮ ਚੋਣਾਂ 'ਤੇ ਵੀ ਪਵੇਗਾ, ਜੋ ਪਿਛਲੇ ਡੇਢ ਸਾਲ ਤੋਂ ਲਟਕ ਰਹੀਆਂ ਹਨ। ਜਿਸ ਤਰ੍ਹਾਂ ਦੋ ਸਾਲ ਪਹਿਲਾਂ ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਤਾਕਤ ਦਾ ਸਹਾਰਾ ਲੈ ਕੇ ਸੱਤਾ ਵਿੱਚ ਆਈ ਸੀ, ਉਸੇ ਤਰ੍ਹਾਂ ਹੁਣ ਸੀਐਮ ਮਾਨ ਇੱਕ ਵਾਰ ਫਿਰ ਵਲੰਟੀਅਰਾਂ ਵਿੱਚ ਉਹੀ ਜੋਸ਼ ਭਰਨ ਲਈ ਪਹੁੰਚ ਰਹੇ ਹਨ ਤਾਂ ਕਿ ਅਸੀਂ 13-0 ਦਾ ਟੀਚਾ ਹਾਸਲ ਕਰ ਸਕੀਏ।

ਮੁੱਖ ਮੰਤਰੀ ਇੱਕੋ ਦਿਨ ਦੋ ਵਲੰਟੀਅਰਾਂ ਨੂੰ ਮਿਲ ਰਹੇ ਹਨ। ਅੱਜ ਮੋਗਾ ਵਿੱਚ 12 ਵਜੇ ਅਤੇ ਜਲੰਧਰ ਵਿਖੇ 3 ਵਜੇ ਵਲੰਟੀਅਰ ਮੀਟਿੰਗ ਕੀਤੀ ਗਈ। ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰਾਂ ਨੇ ਲਿਆ ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਪਿੰਡ ਪੱਧਰ ਦੇ ਆਗੂ ਵੀ ਸ਼ਾਮਲ ਸਨ।

ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾ ਰਿਹੈ

ਚੋਣਾਵੀ ਸਮੀਕਰਨਾਂ ਦਰਮਿਆਨ ਮੁੱਖ ਮੰਤਰੀ ਨਾ ਸਿਰਫ ਵਲੰਟੀਅਰਾਂ ਨੂੰ ਮਿਲ ਰਹੇ ਹਨ, ਸਗੋਂ ਵਿਧਾਇਕਾਂ ਨਾਲ ਵੀ ਮੀਟਿੰਗਾਂ ਕਰ ਰਹੇ ਹਨ। ਦਿੱਲੀ ਤੋਂ ਪਰਤਣ ਤੋਂ ਬਾਅਦ ਮੁੱਖ ਮੰਤਰੀ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਇਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦੇ ਰਹੇ ਹਨ।

ਇਹ ਵੀ ਪੜ੍ਹੋ : Ludhiana News:ਫੋਟੋ ਖਿਚਵਾਉਂਦੇ ਹੋਏ ਨਦੀ 'ਚ ਡਿੱਗਿਆ ਛੋਟਾ ਭਰਾ, ਵੱਡਾ ਵੀ ਨਾਲ ਡੁੱਬਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Trending news