Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦਾ ਮੋਦੀ ਸਰਕਾਰ `ਤੇ ਨਿਸ਼ਾਨਾ, ਡੱਲੇਵਾਲ ਦੇ ਮਰਨ ਵਰਤ ਬਾਰੇ ਬੋਲੇ CM
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਖਿਲਾਫ ਤੰਜ਼ ਭਰਿਆ ਪੋਸਟ ਸ਼ੇਅਰ ਕੀਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਅੱਜ ਪੋਸਟ ਕੀਤੇ ਇੱਕ ਸੁਨੇਹੇ ਵਿੱਚ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ’ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਕੇ
Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਖਿਲਾਫ ਤੰਜ਼ ਭਰਿਆ ਪੋਸਟ ਸ਼ੇਅਰ ਕੀਤਾ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਅੱਜ ਪੋਸਟ ਕੀਤੇ ਇੱਕ ਸੁਨੇਹੇ ਵਿੱਚ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ’ਤੇ ਸਿੱਧਾ ਨਿਸ਼ਾਨਾ ਸਾਧਿਆ ਹੈ।
ਮੁੱਖ ਮੰਤਰੀ ਨੇ ਆਪਣੇ ਐਕਸ ਪੋਸਟ ਵਿੱਚ ਕਿਹਾ ਹੈ ਕਿ...ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।