Lok Sabha Elections 2024: CM ਭਗਵੰਤ ਮਾਨ ਅੱਜ ਜਗਰਾਉਂ ਤੇ ਸ਼ਾਹਕੋਟ `ਚ ਕਰਨਗੇ ਚੋਣ ਪ੍ਰਚਾਰ
Aap Road Show: ਮੁੱਖ ਮੰਤਰੀ ਮਾਨ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਕੁਮਾਰ ਪੱਪੀ ਪਰਾਸ਼ਰ ਅਤੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ।
Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸੱਤਾਧਿਰ ਵਿੱਚ ਮੌਜੂਦ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਰੈਲੀ, ਰੋਡ ਸੋਅ ਅਤੇ ਡੋਰ-ਟੂ-ਡੋਰ ਕੰਪੇਨ ਕੀਤਾ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਵਿਚਾਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਗਰਾਉਂ ਤੇ ਸ਼ਾਹਕੋਟ 'ਚ ਚੋਣ ਪ੍ਰਚਾਰ ਕਰਨਗੇ।
ਮੁੱਖ ਮੰਤਰੀ ਮਾਨ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਕੁਮਾਰ ਪੱਪੀ ਪਰਾਸ਼ਰ ਅਤੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ। ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਪੰਜਾਬ ਵਿੱਚ ਮੁੱਖ ਮੰਤਰੀ ਲਗਾਤਾਰ ਵੱਖ- ਵੱਖ ਹਲਕਿਆਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਦੱਸ ਦਈਏ ਕਿ CM ਭਗਵੰਤ ਮਾਨ (CM Bhagwant Mann Road Show) 3 ਵਜੇ ਸਮਾਣਾ ਪਹੁੰਚਣਗੇ। ਇੱਥੇ ਉਹ ਅਸ਼ੋਕ ਕੁਮਾਰ ਪੱਪੀ ਪਰਾਸ਼ਰ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।
ਇਸ ਤੋਂ ਬਾਅਦ ਉਹ ਕਰੀਬ 6 ਵਜੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਸ਼ਾਹਕੋਟ ਵਿਖੇ ਚੋਣ ਪ੍ਰਚਾਰ ਕਰਨਗੇ।
ਜਦੋਂਕਿ ਸ਼ਾਮ ਨੂੰ ਉਨ੍ਹਾਂ ਦਾ ਪ੍ਰੋਗਰਾਮ ਬੱਸ ਸਟੈਂਡ ਚੌਕ, ਮਾਲੇਰਕੋਟਲਾ ਵਿਖੇ ਹੋਵੇਗਾ। ਗੌਰਤਲਬ ਹੈ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਨੇ ਬਠਿੰਡਾ ਅਤੇ ਫਾਜ਼ਿਲਕਾ ਵਿੱਚ ਚੋਣ ਪ੍ਰਚਾਰ ਕੀਤਾ ਸੀ।