CM Bhagwant Mann: ਸੁਖਬੀਰ ਬਾਦਲ ਦੇ 'ਪਾਗਲ' ਵਾਲੇ ਬਿਆਨ 'ਤੇ ਸੀਐਮ ਭਗਵੰਤ ਮਾਨ ਦਾ ਪਲਟਵਾਰ
Advertisement
Article Detail0/zeephh/zeephh1741910

CM Bhagwant Mann: ਸੁਖਬੀਰ ਬਾਦਲ ਦੇ 'ਪਾਗਲ' ਵਾਲੇ ਬਿਆਨ 'ਤੇ ਸੀਐਮ ਭਗਵੰਤ ਮਾਨ ਦਾ ਪਲਟਵਾਰ

CM Bhagwant Mann:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਪਾਗਲ' ਵਾਲੇ ਬਿਆਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸ਼ਨਿੱਚਵਾਰ ਨੂੰ ਸੀਐਮ ਭਗਵੰਤ ਮਾਨ ਪਲਟਵਾਰ ਕੀਤਾ।

CM Bhagwant Mann: ਸੁਖਬੀਰ ਬਾਦਲ ਦੇ 'ਪਾਗਲ' ਵਾਲੇ ਬਿਆਨ 'ਤੇ ਸੀਐਮ ਭਗਵੰਤ ਮਾਨ ਦਾ ਪਲਟਵਾਰ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੇ ਪਾਗਲ ਵਾਲੇ ਬਿਆਨ ਉਤੇ ਪਲਟਵਾਰ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੇ ਪੰਜਾਬ ਬਾਰੇ ਆਮ ਗਿਆਨ ਉਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਪੰਜਾਬ ਨੂੰ ਲੁੱਟਿਆ ਨਹੀਂ।''

ਉਨ੍ਹਾਂ ਨੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਕਿਸੇ ਬੱਸ ਮਾਫੀਆ ਵਿੱਚ ਹਿੱਸਾ ਨਹੀਂ ਪਾਇਆ।''  ਉਨ੍ਹਾਂ ਨੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਰੇਤ ਮਾਫੀ ਵਿੱਚ ਹਿੱਸਾ ਨਹੀਂ ਪਾਇਆ।'' ਉਨ੍ਹਾਂ ਨੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਕਿਸੇ ਢਾਬੇ ਜਾਂ ਸਮੋਸਿਆ ਵਾਲੀ ਰੇਹੜੀ ਵਿੱਚ ਹਿੱਸਾ ਨਹੀਂ ਪਾਇਆ।'' ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਕਿਸੇ ਇੰਡਸਟਰੀ ਤੋਂ ਪੈਸੇ ਲੈ ਕੇ ਇੰਡਸਟਰੀ ਵਿੱਚ ਹਿੱਸਾ ਨਹੀਂ ਪਾਇਆ।'' ਉਨ੍ਹਾਂ ਨੇ ਅੱਗੇ ਕਿਹਾ ਕਿ, ''ਮੈਂ ਪਾਗਲ ਹਾਂ ਜਿਸ ਨੇ ਚਿੱਟੇ ਤੇ ਨਸ਼ੇ ਦੇ ਸਮੱਗਲਰਾਂ ਨਾਲ ਗੱਲ ਕਰਕੇ ਪੰਜਾਬ ਦੀ ਜਵਾਨੀ ਨੂੰ ਮਰਨ ਲਈ ਮਜਬੂਰ ਨਹੀਂ ਕੀਤਾ।'' ਉਨ੍ਹਾਂ ਨੇ ਕਿਹਾ ਕਿ, ''ਮੈਨੂੰ ਪਾਗਲਪਨ ਹੈ ਲੋਕਾਂ ਨੂੰ ਸਰਕਾਰੀ ਨੌਕਰੀਂ ਦੇਣ ਦਾ।''

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਹੈ। ਸੂਬਾ ਸਰਕਾਰ ਨੇ ਮਿਸ਼ਨ ਰੁਜ਼ਗਾਰ ਵਿੱਢਿਆ ਹੋਇਆ ਹੈ। ਸੀਐਮ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵਨਿਯੁਕਤ 419 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਇਹ ਵੀ ਪੜ੍ਹੋ : Ludhiana CMS company Loot Case: ਲੁਧਿਆਣਾ 'ਚ ਹੋਈ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਪਿਛਲੀ ਤਿਮਾਹੀ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਇਕ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਡੇਢ ਸਾਲ ਵਿੱਚ ਕਰੀਬ 48 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਵੀ ਹੋਈ ਹੈ। ਇਸ ਨਾਲ ਲਗਭਗ 2.77 ਲੱਖ ਨੌਕਰੀਆਂ/ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ : Punjab Accident news: ਕੁੱਤੇ ਨੂੰ ਬਚਾਉਣ ਲਈ ਡਰਾਈਵਰ ਨੇ ਲਗਾਈ ਬ੍ਰੇਕ, 2 ਕਾਰਾਂ ਦੀ ਹੋਈ ਟੱਕਰ, ਜਾਣੋ ਪੂਰਾ ਮਾਮਲਾ

Trending news