CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਰਾਹਤ ਭਰਿਆ ਬਿਆਨ ਦਿੱਤਾ ਤੇ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
Trending Photos
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੰਗਲ ਵਿੱਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਭਾਖੜਾ ਡੈਮ ਕੰਟਰੋਲ ਵਿੱਚ ਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨੂੰ ਸਨਸਨੀਖੇਜ ਖ਼ਬਰਾਂ ਨਾ ਚਲਾਉਣ। ਉਨ੍ਹਾਂ ਨੇ ਕਿਹਾ ਕਿ ਚੰਗੀ ਖ਼ਬਰ ਇਹ ਹੈ ਕਿ ਕੋਈ ਵੀ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਦੇ ਵੀ 2 ਦਿਨਾਂ ਵਿੱਚ ਭਾਰੀ ਮੀਂਹ ਪੈਣ ਨਾਲ 2 ਪਾਣੀ ਦਾ ਪੱਧਰ ਨਹੀਂ ਵਧਿਆ ਪਰ ਇਸ ਵਾਰ ਕੁਦਰਤ ਦੇ ਕਹਿਰ ਕਾਰਨ ਅਜਿਹਾ ਵਾਪਰਿਆ। ਬੀਬੀਐਮਬੀ ਦੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਉਹ ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 1000 ਕਰੋੜ ਤੋਂ ਵਧ ਨੁਕਸਾਨ ਦਾ ਖ਼ਦਸ਼ਾ ਹੈ।
ਉਨ੍ਹਾਂ ਨੇ ਕਿਹਾ ਕਿ ਸੜਕਾਂ, ਪਸ਼ੂਆਂ, ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਵੇਰਵਾ ਇਕੱਠਾ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਔਖੇ ਸਮੇਂ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਇਹੋ ਜਿਹੇ ਹਾਲਾਤ ਨਾ ਆਉਣ ਤੇ ਅਸੀਂ ਹਿਮਾਚਲ ਪ੍ਰਦੇਸ਼ ਨੂੰ ਕਿਹਾ ਕਿ ਆਪਣੇ ਹਿੱਸੇ ਦਾ ਪਾਣੀ ਰੋਕ ਲੈਣ।
ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਸਿੰਚਾਈ ਦੇ ਨਾਮ ਉਤੇ ਸਿਰਫ਼ ਘਪਲੇ ਕਰਦੇ ਰਹੇ ਹਨ। ਸਤਲੁਜ ਦਰਿਆ ਨੂੰ ਚੈਨੇਲਾਈਜ਼ ਕਰਨ ਦੇ ਮਾਮਲੇ ਉਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਦਰਿਆ ਤੇ ਨਹਿਰਾਂ ਨੂੰ ਚੈਨੇਲਾਈਜ਼ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਲੋਕਾਂ ਵਿੱਚ ਰਹਿਣ, ਦਫਤਰਾਂ ਵਿੱਚ ਨਾ ਬੈਠਣ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ, ਹਿਮਾਚਲ ਤੇ ਬੀਬੀਐਮਬੀ ਨਾਲ ਗੱਲ ਕੀਤੀ ਹੈ ਕਿ ਪਾਣੀ ਨੂੰ ਕੰਟਰੋਲ ਕੀਤਾ ਜਾਵੇ ਤੇ ਡੈਮ ਦੇ ਗੇਟ ਨਾ ਖੋਲ੍ਹੇ ਜਾਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨੰਗਲ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ।
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ