CM Bhagwant Mann's wife Dr Gurpreet Kaur's birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਖੂਬਸੂਰਤ ਅੰਦਾਜ਼ ‘ਚ ਜਨਮ ਦਿਨ ਦੀ ਵਧਾਈ ਦਿੱਤੀ। ਆਪਣੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ।”


COMMERCIAL BREAK
SCROLL TO CONTINUE READING

ਦੱਸ ਦਈਏ ਕਿ ਜੁਲਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਸੀ। ਡਾ. ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹਨ ਅਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਸਨ।


ਭਗਵੰਤ ਮਾਨ ਦੇ ਵਿਆਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ‘ਚ ਸ਼ਾਮਿਲ ਹੋਏ ਸਨ। ਡਾਕਟਰ ਗੁਰਪ੍ਰੀਤ ਕੌਰ ਦੀ ਉਮਰ ਮਹਿਜ਼ 32 ਸਾਲ ਹੈ ਅਤੇ ਉਹ 48 ਸਾਲ ਦੇ ਸੀਐੱਮ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਦਾ ਪਰਿਵਾਰ ਜੱਦੀ ਤੌਰ ‘ਤੇ ਹਰਿਆਣਾ ਦਾ ਰਹਿਣ ਵਾਲਾ ਹੈ ਪਰ ਫਿਲਹਾਲ ਉਸ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ‘ਚ ਰਹਿੰਦਾ ਹੈ।


ਹੋਰ ਪੜ੍ਹੋ: India Lockdown: 2 ਦਸੰਬਰ ਨੂੰ 'ਇੰਡੀਆ ਲਾਕਡਾਊਨ'


ਪੰਜਾਬ ਦੇ ਮੁੱਖ ਮੰਤਰੀ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਜਾਣਦੇ ਸਨ ਅਤੇ ਸੀਐੱਮ ਦੇ ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਵੱਲੋਂ ਸੰਭਾਲੀਆਂ ਗਈਆਂ ਸਨ। ਦੋਵਾਂ ਦਾ ਵਿਆਹ ਸਾਦੇ ਢੰਗ ਨਾਲ ਚੰਡੀਗੜ੍ਹ ਵਿਖੇ ਹੋਇਆ ਸੀ।  


ਇਸ ਵਿਆਹ ਵਿੱਚ  ਭਗਵੰਤ ਮਾਨ ਦੇ ਪਰਿਵਾਰਿਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਸਨ।  ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦਾ ਵਿਆਹ ਹੋ ਚੁੱਕਿਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ — ਇੱਕ ਧੀ ਅਤੇ ਇੱਕ ਪੁੱਤਰ। ਭਗਵੰਤ ਮਾਨ ਦੇ ਬੱਚੇ ਵਿਦੇਸ਼ ਵਿੱਚ ਹੀ ਰਹਿੰਦੇ ਹਨ। ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ ਅਤੇ ਦੋਵੇਂ ਕੁਝ ਸਾਲ ਪਹਿਲਾਂ ਇੱਕ ਦੂਜੇ ਤੋਂ ਵੱਖ ਹੋ ਗਏ ਸਨ।


ਹੋਰ ਪੜ੍ਹੋ: ਬਿਕਰਮ ਮਜੀਠੀਆ ਨੇ ਸਾਂਝੀ ਕੀਤੀ CM ਭਗਵੰਤ ਮਾਨ ਦੀ ਹਥਿਆਰਾਂ ਵਾਲੀ ਤਸਵੀਰ, ਕਿਹਾ 'CM ਖਿਲਾਫ਼ ਵੀ ਦਰਜ ਹੋਵੇਗਾ ਕੇਸ?'


(Apart from news of 'CM Bhagwant Mann's wife Dr Gurpreet Kaur's birthday', stay tuned to Zee PHH for more updates)