CM Bhagwant mann Z+ Security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲਸ ਸੁਰੱਖਿਆ, ਸੀਆਰਪੀਐਫ ਦੇ ਜਵਾਨ ਹੋਣਗੇ ਤਾਇਨਾਤ
Advertisement
Article Detail0/zeephh/zeephh1710906

CM Bhagwant mann Z+ Security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲਸ ਸੁਰੱਖਿਆ, ਸੀਆਰਪੀਐਫ ਦੇ ਜਵਾਨ ਹੋਣਗੇ ਤਾਇਨਾਤ

CM Bhagwant mann Z+ Security:  ਕੇਂਦਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਇਜ਼ਾਫਾ ਕਰ ਦਿੱਤਾ ਗਿਆ ਹੈ। ਹੁਣ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸੀਆਰਪੀਐਫ ਦੇ ਜਵਾਨ ਤਾਇਨਾਤ ਹੋਣਗੇ।

CM Bhagwant mann Z+ Security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲਸ ਸੁਰੱਖਿਆ, ਸੀਆਰਪੀਐਫ ਦੇ ਜਵਾਨ ਹੋਣਗੇ ਤਾਇਨਾਤ

CM Bhagwant mann Z+ Security: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਇਜ਼ਾਫਾ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਭਗਵੰਤ ਮਾਨ ਨੂੰ ਸੀਆਰਪੀਐਫ ਰਾਹੀਂ ਜ਼ੈੱਡ ਪਲਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!

ਸੀਆਰਪੀਐਫ  ਵੱਲੋਂ ਪੂਰੇ ਭਾਰਤ ਵਿੱਚ ਸੁਰੱਖਿਆ ਦਿੱਤੀ ਜਾਂਦੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਕੇਂਦਰ ਵੱਲੋਂ ਅਗਲੇ 2-3 ਦਿਨਾਂ ਵਿੱਚ ਇਸ ਫੈਸਲੇ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਵੱਲੋਂ ਅਜਿਹੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਐਕਸ਼ਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਤਰਾ ਵਧਿਆ ਹੈ। ਇਸ ਮਗਰੋਂ ਕੇਂਦਰੀ ਖੁਫੀਆ ਏਜੰਸੀਆਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!

ਵੇਰਵੇ ਜਾਰੀ ...

Trending news