Punjab News: ਸੀਐਮ ਦਾ ਵੱਡਾ ਐਲਾਨ; ਆਦਮਪੁਰ ਹਵਾਈ ਅੱਡੇ ਤੋਂ ਦੇਸ਼ ਦੇ ਬਾਕੀ ਸ਼ਹਿਰਾਂ ਲਈ ਜਲਦ ਸ਼ੁਰੂ ਹੋਣਗੀਆਂ ਉਡਾਣਾਂ
Punjab News: ਮੁੱਖ ਮੰਤਰੀ ਭਗਵੰਤ ਮਾਨ ਤੇ ਸਿਵਲ ਐਵੀਏਸ਼ਨ ਵਿਭਾਗ ਦੇ ਅਫਸਰਾਂ ਵਿਚਾਲੇ ਮੀਟਿੰਗ ਦੌਰਾਨ ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡੇ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਐਵੀਏਸ਼ਨ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡੇ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਸਥਿਤ ਆਦਮਪੁਰ ਹਵਾਈ ਅਡੇ ਤੋਂ ਦੇਸ਼ ਦੇ ਬਾਕੀ ਸ਼ਹਿਰਾਂ ਲਈ ਜਲਦ ਉਡਾਣਾਂ ਸ਼ੁਰੂ ਹੋਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹਲਵਾਰਾ ਵਿੱਚ ਬਣ ਰਹੇ ਸ਼ਾਨਦਾਰ ਟਰਮੀਨਲ ਦਾ ਕੰਮ ਵੀ ਜਲਦ ਹੀ ਪੂਰਾ ਕਰ ਲਿਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਸ ਦਾ ਹੋਮਵਰਕ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਜਲਦੀ ਹੀ ਹਵਾਈ ਅੱਡਾ ਚਾਲੂ ਹੋ ਜਾਵੇਗਾ। ਮੁੱਖ ਮੰਤਰੀ ਨੇ ਸੋਮਵਾਰ ਨੂੰ ਪੰਜਾਬ ਦੀਆਂ ਘਰੇਲੂ ਉਡਾਣਾਂ ਦੀ ਸੇਵਾ ਕਰਨ ਵਾਲੇ ਹਵਾਈ ਅੱਡਿਆਂ ਬਾਰੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਮੀਟਿੰਗ ਦੀ ਜਾਣਕਾਰੀ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪਠਾਨਕੋਟ, ਹਲਵਾਰਾ, ਆਦਮਪੁਰ ਹਵਾਈ ਅੱਡਿਆਂ ਸਬੰਧੀ ਪੰਜਾਬ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ
ਚੰਗੀ ਖ਼ਬਰ ਇਹ ਹੈ ਕਿ ਆਦਮਪੁਰ ਤੋਂ ਦੇਸ਼ ਦੇ ਹੋਰ ਸ਼ਹਿਰਾਂ ਲਈ ਉਡਾਣਾਂ ਜਲਦੀ ਸ਼ੁਰੂ ਹੋਣ ਜਾ ਰਹੀਆਂ ਹਨ। ਹਲਵਾਰਾ ਵਿਖੇ ਬਣ ਰਹੇ ਟਰਮੀਨਲ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਆਦਮਪੁਰ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਹਾਲ ਹੀ ਵਿੱਚ ਇੱਕ ਟੈਂਡਰ ਵੀ ਜਾਰੀ ਕੀਤਾ ਸੀ। ਇਸ ਤੋਂ ਬਾਅਦ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਵੀ ਆਦਮਪੁਰ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਦੇਸ਼ ਦੇ ਹਰ ਵੱਡੇ ਸ਼ਹਿਰ ਨਾਲ ਜੋੜਿਆ ਜਾਵੇ।
ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ