ਸੀ.ਐਮ. ਚੰਨੀ ਅਤੇ ਸਿੱਧੂ ਮੂਸੇਵਾਲਾ 'ਤੇ ਦਰਜ ਹੋਇਆ ਪਰਚਾ, 6 ਵਜੇ ਤੋਂ ਬਾਅਦ ਕਰ ਰਹੇ ਸਨ ਚੋਣ ਪ੍ਰਚਾਰ
topStories0hindi1102236

ਸੀ.ਐਮ. ਚੰਨੀ ਅਤੇ ਸਿੱਧੂ ਮੂਸੇਵਾਲਾ 'ਤੇ ਦਰਜ ਹੋਇਆ ਪਰਚਾ, 6 ਵਜੇ ਤੋਂ ਬਾਅਦ ਕਰ ਰਹੇ ਸਨ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ 'ਤੇ ਚੋਣਾਂ ਤੋਂ ਪਹਿਲਾਂ ਪਰਚਾ ਦਰਜ ਹੋ ਗਿਆ ਹੈ। 

ਸੀ.ਐਮ. ਚੰਨੀ ਅਤੇ ਸਿੱਧੂ ਮੂਸੇਵਾਲਾ 'ਤੇ ਦਰਜ ਹੋਇਆ ਪਰਚਾ, 6 ਵਜੇ ਤੋਂ ਬਾਅਦ ਕਰ ਰਹੇ ਸਨ ਚੋਣ ਪ੍ਰਚਾਰ

ਵਿਨੋਦ ਗੋਇਲ/ਮਾਨਸਾ/ਨਿਊਜ਼ ਡੈਸਕ/ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ 'ਤੇ ਚੋਣਾਂ ਤੋਂ ਪਹਿਲਾਂ ਪਰਚਾ ਦਰਜ ਹੋ ਗਿਆ ਹੈ। ਇਹ ਕਾਰਵਾਈ ਚੋਣ ਕਮਿਸ਼ਨ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਕੀਤੀ ਗਈ ਹੈ, ਕਿਉਂਕਿ ਮੂਸੇਵਾਲਾ ਅਤੇ ਚੰਨੀ ਦੋਵੇਂ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰ ਰਹੇ ਸਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ 'ਤੇ 6 ਵਜੇ ਬਾਹਰੋਂ ਆਏ ਲੋਕਾਂ ਨੂੰ ਹਲਕਾ ਛੱਡਣਾ ਪਵੇਗਾ ਪਰ 6 ਵਜੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਨਸਾ ਛੱਡ ਕੇ ਨਹੀਂ ਗਏ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਹੱਕ ਵਿਚ ਡੋਰ ਟੂ ਡੋਰ ਪ੍ਰਚਾਰ ਕਰਦੇ ਰਹੇ।

 

'ਆਪ' ਉਮੀਦਵਾਰ ਵਿਜੇ ਸਿੰਗਲਾ ਨੇ ਦਰਜ ਕਰਵਾਈ ਸੀ ਸ਼ਿਕਾਇਤ

ਚੰਨੀ ਵੱਲੋਂ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦੀ ਸ਼ਿਕਾਇਤ 'ਆਪ' ਉਮੀਦਵਾਰ ਵਿਜੇ ਸਿੰਗਲਾ ਨੇ ਰਿਟਰਨਿੰਗ ਅਫ਼ਸਰ ਕੋਲ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਵਿਜੇ ਸਿੰਗਲਾ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਬਹਾਨੇ ਵੋਟਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਕਿ ਉਹ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ। ਚੋਣ ਕਮਿਸ਼ਨ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚੰਨੀ ਅਤੇ ਮੂਸੇਵਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਿੰਗਲਾ ਨੇ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਦੇਰ ਰਾਤ ਤੱਕ ਪ੍ਰਚਾਰ ਦਾ ਕੰਮ ਕੀਤਾ ਗਿਆ। ਜਿਸ ਕਾਰਨ ਉਸ ਨੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ।

 

ਅਜਿਹੀਆਂ 15 ਸ਼ਿਕਾਇਤਾਂ ਚੋਣ ਕਮਿਸ਼ਨ ਕੋਲ ਪਹੁੰਚੀਆਂ ਹਨ

ਪੰਜਾਬ ਵਿੱਚ ਭਲਕੇ ਵੋਟਾਂ ਪੈਣਗੀਆਂ, 18 ਫਰਵਰੀ ਸ਼ਾਮ 6 ਵਜੇ ਤੱਕ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ। ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੀ ਤੁਰੰਤ ਸਰਗਰਮ ਹੋ ਗਿਆ, ਨੋਡਲ ਅਫਸਰਾਂ ਨੇ ਆਪਣੀ ਡਿਊਟੀ ਸੰਭਾਲ ਲਈ ਸੀ। ਚੋਣ ਕਮਿਸ਼ਨ ਕੋਲ ਕਰੀਬ 15 ਸ਼ਿਕਾਇਤਾਂ ਆਈਆਂ ਹਨ, ਜਿਨ੍ਹਾਂ ਵਿੱਚ ਦੱਸਿਆ ਗਿਆ ਸੀ ਕਿ ਚੋਣ ਪ੍ਰਚਾਰ ਦਾ ਸਮਾਂ ਖਤਮ ਹੋਣ ਤੋਂ ਬਾਅਦ ਵੀ ਪ੍ਰਚਾਰ ਜਾਰੀ ਹੈ। ਚੋਣ ਕਮਿਸ਼ਨ ਦੀ ਜਾਂਚ ਟੀਮ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ।

Trending news