CM ਚੰਨੀ ਦੀ ਗ੍ਰਹਿ ਮੰਤਰਾਲੇ ਨੂੰ ਅਪੀਲ
Advertisement
Article Detail0/zeephh/zeephh1006508

CM ਚੰਨੀ ਦੀ ਗ੍ਰਹਿ ਮੰਤਰਾਲੇ ਨੂੰ ਅਪੀਲ

ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਇਸ ਫੈਸਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵਿੱਟ ਕਰ ਕਿਹਾ ਹੈ ਕਿ ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ ਚੱਲ ਰਹੀ 50 ਕਿਲੋਮੀਟਰ ਪੱਟੀ ਦੇ ਅੰਦਰ ਬੀਐਸਐਫ ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ

CM ਚੰਨੀ ਦੀ ਗ੍ਰਹਿ ਮੰਤਰਾਲੇ ਨੂੰ ਅਪੀਲ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਇਸ ਫੈਸਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵਿੱਟ ਕਰ ਕਿਹਾ ਹੈ ਕਿ ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ ਚੱਲ ਰਹੀ 50 ਕਿਲੋਮੀਟਰ ਪੱਟੀ ਦੇ ਅੰਦਰ ਬੀਐਸਐਫ ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ 'ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਰਕਹੀਣ ਫੈਸਲੇ ਨੂੰ ਤੁਰੰਤ ਵਾਪਸ ਲਵੇ।

 

ਦੱਸਣਯੋਗ ਹੈ ਕਿ ਅੱਜ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਹੁਣ ਬੀਐਸਐਫ ਅਧਿਕਾਰੀਆਂ ਨੂੰ ਪੱਛਮੀ ਬੰਗਾਲ, ਪੰਜਾਬ ਅਤੇ ਅਸਾਮ ਵਿੱਚ ਦੇਸ਼ ਦੀ ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਤੱਕ ਦੇ ਖੇਤਰਾਂ ਵਿੱਚ ਤਲਾਸ਼ੀ, ਗ੍ਰਿਫਤਾਰੀ ਅਤੇ ਜ਼ਬਤ ਕਰਨ ਦੀਆਂ ਸ਼ਕਤੀਆਂ ਮਿਲ ਗਈਆਂ ਹਨ। ਭਾਵ, 50 ਕਿਲੋਮੀਟਰ ਦੇ ਦਾਇਰੇ ਦੇ ਅੰਦਰ, ਬੀਐਸਐਫ ਕੋਲ ਹੁਣ ਪੁਲਿਸ ਦੇ ਬਰਾਬਰ ਸ਼ਕਤੀਆਂ ਹੋਣਗੀਆਂ, ਜੋ ਪਹਿਲਾਂ ਸਿਰਫ 15 ਕਿਲੋਮੀਟਰ ਦੇ ਘੇਰੇ ਦੇ ਅੰਦਰ ਸੀ।

Trending news