CM ਚੰਨੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, BBMS ਤੇ ਯੂਕਰੇਨ ਦੇ ਮੁੱਦੇ ਵਿਚਾਰੇ
Advertisement

CM ਚੰਨੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, BBMS ਤੇ ਯੂਕਰੇਨ ਦੇ ਮੁੱਦੇ ਵਿਚਾਰੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਦਿੱਲੀ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। 

CM ਚੰਨੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, BBMS ਤੇ ਯੂਕਰੇਨ ਦੇ ਮੁੱਦੇ ਵਿਚਾਰੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਦਿੱਲੀ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸੰਬੰਧਤ ਵਿਵਾਦਿਤ ਮੁੱਦੇ ’ਤੇ ਚਰਚਾ ਕਰਨ ਤੋਂ ਇਲਾਵਾ ਯੂਕਰੇਨ ਵਿੱਚ ਫ਼ਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਵੀ ਯਤਨ ਤੇਜ਼ ਕਰਨ ਲਈ ਆਖ਼ਿਆ।

ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਬੀ.ਬੀ.ਐਮ.ਬੀ. ਵਿੱਚ ਅਫ਼ਸਰਾਂ ਦੀ ਤਾਇਨਾਤੀ ਪਹਿਲਾਂ ਵਾਂਗ ਹੀ ਕੀਤੀ ਜਾਵੇ ਅਤੇ ਇਸ ਸੰਬੰਧੀ ਸਰਕਾਰ ਵੱਲੋਂ ਕੀਤੇ ਗਏ ਤਾਜ਼ਾ ਫ਼ੈਸਲੇ ਦੀ ਪੁਨਰਸਮੀਖ਼ਿਆ ਕੀਤੀ ਜਾਵੇ।

ਚੰਨੀ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਹ ਮਾਮਲਾ ਸੰਬੰਧਤ ਮੰਤਰੀ ਨਾਲ ਇਕ ਦੋ ਦਿਨਾਂ ਵਿੱਚ ਹੀ ਵਿਚਾਰ ਕੇ ਪੰਜਾਬ ਦੀ ਇੱਛਾ ਅਨੁਸਾਰ ਇਹ ਮਸਲਾ ਸੁਲਝਾਉਣ ਲਈ ਕਾਰਵਾਈ ਕਰਨਗੇ।

ਚੰਨੀ ਨੇ ਦੱਸਿਆ ਕਿ ਪੰਜਾਬ ਦੇ 997 ਵਿਦਿਆਰਥੀ ਯੂਕਰੇਨ ਵਿੱਚ ਸਨ ਜਿਲ੍ਹਾਂ ਵਿੱਚੋਂ 400 ਵਾਪਸ ਵਤਨ ਪਰਤ ਆਏ ਹਨ ਅਤੇ 200 ਹੋਰ ਪੋਲੈਂਡ ਸੁਰੱਖ਼ਿਅਤ ਪੁੱਜ ਗਏ ਹਨ ਪਰ ਅਜੇ ਵੀ ਬਾਕੀ ਵਿਦਿਆਰਥੀ ਯੂਕਰੇਨ ਵਿੱਚ ਹੀ ਫ਼ਸੇ ਹੋਏ ਹਨ। ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਸਾਰੇ ਵਿਦਿਆਰਥੀਆਂ ਦੀ ਸੁਰੱਖ਼ਿਅਤ ਵਾਪਸੀ ਲਈ ਯਤਨ ਤੇਜ਼ ਕਰਨ ਵਾਸਤੇ ਕਿਹਾ ਹੈ ਜਿਸ ’ਤੇ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਉਹ ਸਾਰੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ ਅਤੇ ਹਰ ਭਾਰਤੀ ਵਿਦਿਆਰਥੀ ਨੂੰ ਸੁਰੱਖ਼ਿਅਤ ਵਾਪਸ ਲਿਆਂਦਾ ਜਾਵੇਗਾ।
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
 

Trending news