ਚੰਡੀਗੜ੍ਹ: ਰੂਸ-ਯੂਕਰੇਨ ਸੰਕਟ ਵਧਦਾ ਜਾ ਰਿਹਾ ਹੈ ਤੇ ਸਿਆਸਤਦਾਨ PM ਮੋਦੀ ਨੂੰ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਉੱਥੇ ਫਸੇ ਪੰਜਾਬੀਆਂ ਤੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕਰ ਰਹੇ ਹਨ।


COMMERCIAL BREAK
SCROLL TO CONTINUE READING

 


 


ਦੱਸ ਦਈਏ ਕਿ ਗੁਰਜੀਤ ਔਜਲਾ ਤੋਂ ਬਾਅਦ ਅੱਜ ਮੁੱਖ ਮੰਤਰੀ ਚੰਨੀ ਨੇ ਵੀ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ ਤੇ ਯੂਕਰੇਨ ਵਿਚ ਫਸੇ ਪੰਜਾਬੀਆਂ ਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕੀਤੀ ਹੈ। 


 



ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਜੰਗ ਪ੍ਰਭਾਵਿਤ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਤਹਿਤ ਸ਼ਨੀਵਾਰ ਨੂੰ ਏਅਰ ਇੰਡੀਆ ਦੇ ਦੋ ਜਹਾਜ਼ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੋਮਾਨੀਆ ਭੇਜੇ ਜਾਣਗੇ, ਜਿੱਥੋਂ ਉਹ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣਗੇ।