Gurbani broadcast Raw:  ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਪੰਜਾਬ ਨੂੰ ਸਿੱਖ ਗੁਰਦੁਆਰਾ ਐਕਟ ਬਿੱਲ 2023 'ਤੇ ਦਸਤਖਤ ਕਰਨ ਲਈ ਲਿਖਿਆ ਪੱਤਰ।  ਉਨ੍ਹਾਂ ਨੇ ਐਸਜੀਪੀਸੀ ਐਕਟ 2023 ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ। ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੋਣ ਵਾਲੀ ਪਵਿੱਤਰ ਗੁਰਬਾਣੀ ਦੇ ਮਾਮਲਾ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੇ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਹਮੋ-ਸਾਹਮਣੇ ਹੋ ਚੁੱਕੇ ਹਨ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ


ਇਸ ਦਰਮਿਆਨ ਬੀਤੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਲਾਂਚ ਕਰਕੇ 24 ਜੁਲਾਈ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਨੇ ਟਵੀਟ ਕਰਕੇ ਵੱਡੀ ਗੱਲ ਕਹੀ ਗਈ ਹੈ। ਇਸ ਦੌਰਾਨ ਉਨ੍ਹਾਂ  ਮੁੜ ਬਾਦਲ ਪਰਿਵਾਰ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਵਿੱਚ ਨਹੀਂ ਜਾਣ ਜਾਵੇਗਾ ਦਿੱਤਾ। ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਪੱਤਰ ਲਿਖ ਕੇ ਸਿੱਖ ਗੁਰਦੁਆਰਾ ਐਕਟ ਬਿੱਲ 2023 ਉਤੇ ਦਸਤਖ਼ਤ ਕਰਨ ਦੀ ਮੰਗ ਕੀਤੀ ਹੈ। 


ਸੀਐਮ ਨੇ ਲਿਖਿਆ ਕਿ ਇਹ ਬਿੱਲ ਤੁਹਾਨੂੰ 26-6-2023 ਨੂੰ ਦਸਤਖਤਾਂ ਲਈ ਭੇਜਿਆ ਗਿਆ ਸੀ। ਪਰ ਅੱਜ ਤੱਕ ਇਸ ਬਿੱਲ 'ਤੇ ਦਸਤਖਤ ਨਹੀਂ ਹੋਏ ਹਨ। ਮੈਂ ਤੁਹਾਡੇ ਧਿਆਨ ਵਿੱਚ ਇਹ ਵੀ ਲਿਆਉਣਾ ਚਾਹਾਂਗਾ ਕਿ ਸਾਡੀ ਜਾਣਕਾਰੀ ਅਨੁਸਾਰ, ਉਕਤ ਚੈਨਲ ਨਾਲ SGPC ਦਾ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਰਿਹਾ ਹੈ। ਜੇਕਰ ਤੁਸੀਂ ਤੁਰੰਤ ਬਿੱਲ 'ਤੇ ਦਸਤਖਤ ਨਹੀਂ ਕਰਦੇ ਤਾਂ ਇਸ ਨਾਲ ਲੱਖਾਂ ਸ਼ਰਧਾਲੂ ਪ੍ਰਭਾਵਿਤ ਹੋਣ ਦੀ ਸਥਿਤੀ ਪੈਦਾ ਹੋ ਸਕਦੀ ਹੈ। ਪਵਿੱਤਰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖਣ ਤੋਂ ਦੁਨੀਆਂ ਵਾਂਝੀ ਰਹੇਗੀ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੇਗੀ। ਇਸ ਲਈ ਮੈਂ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਜਲਦੀ ਤੋਂ ਜਲਦੀ ਇਸ ਬਿੱਲ 'ਤੇ ਦਸਤਖਤ ਕਰ ਦਿਓ ਤਾਂ ਜੋ ਗੁਰਬਾਣੀ ਦਾ ਪ੍ਰਸਾਰਣ ਮੁਫਤ ਕੀਤਾ ਜਾ ਸਕੇ।


 


ਇਹ ਵੀ ਪੜ੍ਹੋ : Surinder Shinda Health Update: ਸੁਰਿੰਦਰ ਸ਼ਿੰਦਾ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਕੀਤਾ ਗਿਆ ਸ਼ਿਫਟ, ਤਬੀਅਤ 'ਚ ਨਹੀਂ ਕੋਈ ਸੁਧਾਰ


 


 



ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ