Punjab News: ਭਾਰੀ ਬਾਰਿਸ਼ ਮਗਰੋਂ ਪੰਜਾਬ ਵਿੱਚ ਕਈ ਥਾਈਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਯਤਨ ਜਾਰੀ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕੀਤਾ। ਸੀਐਮ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਦੌਰਾਨ ਕੀਤਾ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਫ਼ੌਜ ਦੀ ਕਿਸ਼ਤੀ ਵਿੱਚ ਬੈਠ ਕੇ ਖੇਤਾਂ ਤੇ ਪਿੰਡਾਂ ਦੇ ਆਸਪਾਸ ਭਰੇ ਪਾਣੀ ਦਾ ਜਾਇਜ਼ਾ ਲਿਆ ਗਿਆ ਹੈ। ਮਾਨ ਨੇ ਬੀਐਸਐਫ ਤੇ ਫ਼ੌਜ ਵੱਲੋਂ ਕੀਤੇ ਗਏ ਬਚਾਅ ਕਾਰਜ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਦਿਲਾਸਾ ਦਿੰਦੇ ਹੋਏ ਸਰਕਾਰ ਵੱਲੋਂ ਹਰ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਲੋਕਾਂ ਨੇ ਹੜ੍ਹ ਦੌਰਾਨ ਹੋਏ ਮਾਲੀ ਨੁਕਸਾਨ ਦੀ ਜਾਣਕਾਰੀ ਦਿੱਤੀ।


ਸੀਐਮ ਨੇ ਕਿਹਾ ਕਿ ਹੜ੍ਹ ਨਾਲ ਹੋਏ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਹਰ ਪਿੰਡ ਵਿੱਚ ਸਪੈਸ਼ਲ ਗਿਰਦਾਵਰੀ ਹੋਵੇਗੀ। ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਮਿਲੇਗਾ। ਪੰਜਾਬ ਦਾ ਖੇਤੀ ਵਿਭਾਗ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ। ਘਰ ਡਿੱਗਣ ਉਤੇ ਸਵਾ ਲੱਖ ਰੁਪਏ ਤੇ ਹੋਰ ਨੁਕਸਾਨ ਉਤੇ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ।


ਰਾਹਤ ਦੀ ਗੱਲ ਇਹ ਰਹੀ ਅੱਜ ਪਾਣੀ 5 ਤੋਂ 6 ਫੁੱਟ ਥੱਲੇ ਆ ਗਿਆ ਹੈ ਪਰ ਮੁੱਖ ਮੰਤਰੀ ਦੇ ਉਕਤ ਦੌਰੇ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਦੌਰਾਨ ਲੋਕਾਂ ਦੀ ਮੁਸ਼ਕਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!


 ਇਸ ਦੌਰਾਨ ਉਨ੍ਹਾਂ ਨੇ ਪਿੰਡ ਨਿਹਾਲਾ ਲਵੇਰਾ ਵਿੱਚ ਪੀੜਤ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਪਹਿਲਾਂ ਹੀ ਤਾਲਮੇਲ ਕੀਤਾ ਜਾ ਚੁੱਕਾ ਹੈ, ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟੇਗਾ ਤਾਂ ਖੇਤਾਂ ਵਿੱਚ ਦੁਬਾਰਾ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਜਾਵੇਗੀ। ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮੂਹ ਅਧਿਕਾਰੀਆਂ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨ 'ਚ ਡਟੇ ਹੋਏ ਹਨ। ਸੀਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਜਾਂ ਤੇ ਝੋਨੇ ਦੀ ਪਨੀਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 


ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ