Cabinet​ Meeting News: ਚੰਡੀਗੜ੍ਹ ਵਿੱਚ ਅੱਜ ਪੰਜਾਬ ਸਰਕਾਰ ਦੀ ਅਹਿਮ ਮੀਟਿੰਗ ਹੋਈ। ਜਿਸ ਦੌਰਾਨ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਫੈਸਲਿਆ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਰਾਸ਼ਨ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। 10 ਲੱਖ 77 ਹਜ਼ਾਰ ਦੇ ਕਰੀਬ ਕਾਰਡ ਆਪ ਸਰਕਾਰ ਵੇਲੇ ਕੱਟੇ ਗਏ ਸਨ, ਜਿਨ੍ਹਾਂ ਨੂੰ ਸਰਕਾਰ ਨੇ ਹੁਣ ਬਹਾਲ ਕਰ ਦਿੱਤਾ ਹੈ, ਇਸ ਦੇ ਨਾਲ ਹੀ ਰਾਸ਼ਨ ਦੀ ਫ੍ਰੀ ਡਿਲਵਰੀ ਵੀ ਹੋਵੇਗੀ।


COMMERCIAL BREAK
SCROLL TO CONTINUE READING

ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਇੱਕ ਵਾਰ ਮੁੜ ਪੰਜਾਬ ਵਿੱਚ ਬਿਨ੍ਹਾਂ ਗੱਠਜੋੜ ਲੋਕਸਭਾ ਚੋਣਾਂ ਲੜਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਭਰ ਵਿੱਚ ਪੰਜਾਬ ਹੀਰੋ ਬਣੇਗਾ ਅਤੇ 13 ਦੀਆਂ 13 ਲੋਕਸਭਾ ਸੀਟਾਂ ਆਮ ਆਦਮੀ ਪਾਰਟੀ ਇੰਡੀਆ ਗਠਜੋੜ ਤੋਂ ਬਿਨ੍ਹਾਂ ਲੜੇਗੀ ਅਤੇ ਜਿੱਤੇਗੀ।


  • ਅਧਿਆਪਕਾਂ ਨੂੰ ਬਦਲੀ ਕਰਵਾਉਣ ਵਿੱਚ ਹੋਵੇਗੀ ਅਸਾਨੀ, ਅਧਿਆਪਕਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਪੋਸਟਿੰਗ ਮਿਲੇਗੀ। ਬਦਲੀ ਦੀ ਪ੍ਰਕਿਰਿਆ ਪੂਰੇ ਸਾਲ ਖੁੱਲ੍ਹੀ ਰਹੇਗੀ। ਤਾਂ ਜੋ ਅਧਿਆਪਕ ਬਦਲੀ ਕਰਵਾਉਣ ਦੀ ਥਾਂ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਧਿਆਨ ਦੇਵੇ।

  • 15 ਸ਼ਹਿਰਾਂ ਵਿੱਚ ਸਰਕਾਰ ਵੱਲੋਂ ਯੋਗਸ਼ਾਲਾ ਸਟਾਫ ਕੀਤਾ ਜਾਵੇਗਾ ਭਰਤੀ, ਯੋਗਸ਼ਾਲਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

  • ਸਾਬਕਾ ਫੋਜੀਆਂ ਦੀਆਂ ਵਿਧਵਾਵਾਂ ਨੂੰ ਮਿਲੇਗੀ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਸਰਕਾਰ

  • ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ ਫਰਿਸ਼ਤੇ ਸਕੀਮ

  • 27 ਜਨਵਰੀ ਨੂੰ ਸੜਕ ਸੁਰੱਖਿਆ ਫੋਰਸ ਮੁਹਿੰਮ ਦੀ ਸ਼ੁਰੂਆਤ ਕਰਨਗੇ ਮੁੱਖ ਮੰਤਰੀ ਮਾਨ 

  • ਸੂਬੇ ਦੇ ਸਾਰੇ ਡਵੀਜ਼ਨਲ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਉਪਲਬਧ ਹੋਣਗੀਆਂ।

  • ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।

  • ਪੰਜਾਬ ਕੈਬਨਿਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਪੀਪੀਐਸਸੀ ਦੇ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਸੀ।


ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਇੱਕ ਵਾਰ ਮੁੜ ਝਾਕੀ ਨੂੰ ਲੈਕੇ ਕੇਂਦਰ ਨੂੰ ਘੇਰਿਆ ਅਤੇ ਆਖਿਆ ਕਿ ਦਿੱਲੀ 'ਚ ਹੋਣ ਵਾਲੀ ਪਰੇਡ 'ਚੋਂ ਨਕਾਰੇ ਗਏ ਪੰਜਾਬ ਦੀ ਝਾਂਕੀ ਲੁਧਿਆਣਾ ਪਹੁੰਚ ਗਈ ਹੈ। ਉਹ 26 ਜਨਵਰੀ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਪਰੇਡ ਵਿੱਚ ਦਿਖਾਈ ਦੇਵੇਗੀ।