ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਵਹਿਸ਼ੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸ਼ਨਿੱਚਰਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਇੱਕ ਅਣਮਨੁੱਖੀ ਕਾਰਵਾਈ ਹੈ ਅਤੇ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।”



COMMERCIAL BREAK
SCROLL TO CONTINUE READING

ਮੁੱਖ ਮੰਤਰੀ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਅਤੇ ਕਾਇਰਤਾ ਭਰੀ ਕਾਰਵਾਈ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫ਼ਗ਼ਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।