CM Bhagwant Mann:  ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਬ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਰੋਧੀ ਧਿਰਾਂ ਉਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬੀ ਦਾ ਪੇਪਰ 45 ਫ਼ੀਸਦੀ ਵਿੱਚ ਪਾਸ ਕਰਨ ਦੀ ਚੁਣੌਤੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਵੜਿੰਗ ਤੇ ਮਜੀਠੀਆ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਮੈਂ ਅਖ਼ਬਾਰ ਪੜ੍ਹ ਕੇ ਸੁਣਾਉਂਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਐਰੇ ਗੈਰੇ ਨੱਥੂ ਖੈਰੇ ਤੋਂ ਐਨਓਸੀ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 1700 ਤੋਂ ਵੱਧ ਐਸਆਈ ਦੀ ਭਰਤੀ ਕੀਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ 1700 ਪੁਲਿਸ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ 'ਚ ਪਤਾ ਲੱਗੇਗਾ ਕਿ ਦੇਸ਼ ਭਰ ਤੋਂ ਲੋਕ ਬੱਸਾਂ ਬਣਾਉਣ ਲਈ ਪੰਜਾਬ ਆਉਂਦੇ ਸਨ ਤੇ ਉਨ੍ਹਾਂ ਨੇ ਰਾਜਸਥਾਨ ਵਿੱਚ ਇਹ ਕੰਮ ਕਰਵਾ ਲਿਆ।


ਕਾਬਿਲੇਗੌਰ ਹੈ ਕਿ ਜਦੋਂ ਰਾਜਸਥਾਨ ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਚਲਾਉਣ ਦਾ ਕੰਮ ਹੋਇਆ ਸੀ ਤਾਂ ਉਸ ਸਮੇਂ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਨ। ਭ੍ਰਿਸ਼ਟਾਚਾਰ ਬਾਰੇ ਉਨ੍ਹਾਂ ਕਿਹਾ ਕਿ ਇੱਕ ਪਾਸੇ ਰੁਪਇਆ 1 ਹੋਵੇ ਤੇ ਦੂਜੇ ਪਾਸੇ ਸਲਫਾਸ ਦੀ ਗੋਲੀ ਤਾਂ ਮੈਂ ਪਬਲਿਕ ਦੇ ਪੈਸੇ ਦੀ ਥਾਂ ਸਲਫਾਸ ਦੀ ਗੋਲੀ ਖਾਣੀ ਜ਼ਿਆਦਾ ਪਸੰਦ ਕਰਾਂਗਾ। ਰੋਡ ਸੇਫਟੀ ਫੋਰਸ SF ਦਾ ਗਠਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ। ਇਸ ਫੋਰਸ ਨੂੰ ਦੁਬਈ ਪੁਲਿਸ ਦੀ ਤਰਜ਼ 'ਤੇ ਅਤਿ-ਆਧੁਨਿਕ ਹਾਈ ਸਪੀਡ ਵਾਹਨ ਮੁਹੱਈਆ ਕਰਵਾਏ ਜਾਣਗੇ।


ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!


ਰਾਜ 'ਚ ਹਰ ਸਾਲ 500 ਤੋਂ ਵੱਧ ਲੋਕ ਸੜਕ ਹਾਦਸਿਆਂ 'ਚ ਆਪਣੀ ਜਾਨ ਗੁਆ ​​ਬੈਠਦੇ ਹਨ। ਜੇ ਅਸੀਂ ਸੜਕ ਸੁਰੱਖਿਆ ਫੋਰਸ ਦੀ ਸਹਾਇਤਾ ਨਾਲ ਇਨ੍ਹਾਂ 'ਚੋਂ ਅੱਧੇ ਨੂੰ ਵੀ ਬਚਾ ਲੈਂਦੇ ਹਾਂ ਤਾਂ ਇਹ ਇੱਕ ਵੱਡੀ ਪ੍ਰਾਪਤੀ ਹੋਵੇਗੀ। ਜਾਨ ਬਚਾਉਣ ਲਈ ਫੋਰਸ ਵਾਹਨਾਂ 'ਚ ਗੈਸ ਕਟਰ ਆਕਸੀਜਨ ਟੋਅ ਕਰਨ ਲਈ ਅਤਿ-ਆਧੁਨਿਕ ਉਪਕਰਨ ਮੁਹੱਈਆ ਕਰਵਾਏ ਜਾਣਗੇ।


 


ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ