Cm mann Meet Farmer News: ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ਉੱਤੇ ਕਿਸਾਨੀ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁੱਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਡੀਆਈਜੀ ਨਰਿੰਦਰ ਭਾਰਗਵ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਮੌਜੂਦ ਸਨ।


10 ਫਰਵਰੀ ਨੂੰ ਕੀਤਾ ਸੀ ਦਿੱਲੀ ਕੂਚ ਦਾ ਐਲਾਨ


ਇਸ ਸਾਲ 10 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਇਸ ਕਾਰਨ ਕਿਸਾਨਾਂ ਨੇ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਧਰਨਾ ਦਿੱਤਾ। ਇਸ ਦੇ ਨਾਲ ਹੀ ਹਰਿਆਣਾ-ਪੰਜਾਬ ਦੀਆਂ ਹੋਰ ਸਰਹੱਦਾਂ ਤੇ ਵੀ ਕਿਸਾਨਾਂ ਵੱਲੋਂ ਧਰਨੇ ਦਿੱਤੇ ਗਏ। ਜਾਣਕਾਰੀ ਮੁਤਾਬਕ ਸ਼ੁਭਕਰਨ ਸਿੰਘ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਉਸ ਨੂੰ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਲੱਗ ਗਈ ਸੀ। ਜਿਸ ਤੋਂ ਸ਼ੁਭਕਰਨ ਦੀ ਹਸਪਾਤਲ ਪਹੁੰਚਕੇ ਮੌਤ ਹੋ ਗਈ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਗੋਲੀ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਹੈ, ਜਦਕਿ ਇਸ ਸਬੰਧੀ ਰਿਪੋਰਟ ਆਉਣੀ ਬਾਕੀ ਹੈ।


ਦੋ ਭੈਣਾਂ ਦਾ ਇਕਲੌਤਾ ਭਰਾ ਸੀ


22 ਸਾਲਾ ਸ਼ੁਭਕਰਨ ਸਿੰਘ ਸੂਬੇ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦਾ ਰਹਿਣ ਵਾਲਾ ਸੀ। ਉਹ 13 ਫਰਵਰੀ ਤੋਂ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ 'ਚ ਮੌਜੂਦ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਸ਼ੁਭਕਰਨ ਸਿੰਘ ਆਪਣੇ ਚਾਚਾ ਬਲਜੀਤ ਸਿੰਘ ਨਾਲ ਖੇਤੀ ਦਾ ਕੰਮ ਕਰਦਾ ਸੀ। ਉਸ ਦੇ ਪਰਿਵਾਰ ਕੋਲ ਸਿਰਫ਼ 2 ਏਕੜ ਜ਼ਮੀਨ ਸੀ ਜਦਕਿ ਬਾਕੀ ਜ਼ਮੀਨ ਠੇਕੇ 'ਤੇ ਲੈ ਕੇ 15 ਏਕੜ ਉੱਤੇ ਖੇਤੀ ਕਰਦੇ ਸਨ।