ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ CM ਭਗਵੰਤ ਮਾਨ ਨੇ ਸੂਬੇ ’ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮਨਰੋਥ ਨਾਲ ਟਾਟਾ ਗਰੁੱਪ (Tata Group) ਨੂੰ ਪਹਿਲੇ ਪੜਾਅ ਦੌਰਾਨ ਲੁਧਿਆਣਾ ’ਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ (Scrap based Steel Plant) ਸਥਾਪਤ ਕਰਨ ਲਈ ਜ਼ਮੀਨ ਅਲਾਟਮੈਂਟ ਪੱਤਰ (Allotment Letter)  ਸੌਂਪਿਆ।


COMMERCIAL BREAK
SCROLL TO CONTINUE READING

 



ਉਦਯੋਗਿਕ ਖੇਤਰ ’ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਟਾਟਾ ਦਾ ਉਦੇਸ਼: ਨਰੇਂਦਰਨ
ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ (CEO & Managing Director ) ਟੀ.ਵੀ. ਨਰੇਂਦਰਨ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਕਿ  “ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ।” 
ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।




ਸੂਬਾ ਸਰਕਾਰ ਟਾਟਾ ਗਰੁੱਪ ਦਾ ਹਰ ਪੱਖੋਂ ਸਹਿਯੋਗ ਕਰੇਗੀ: ਮੁੱਖ ਮੰਤਰੀ
ਟਾਟਾ ਗਰੁੱਪ ਦਾ ਸਵਾਗਤ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ "ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਣ ਵਾਲਾ ਦਿਨ ਹੈ। ਕਿਉਂਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ਼ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। 
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ ਵਿੱਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ ਵਿਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।


 



ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ, ਜਿਸ ਨਾਲ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਸਟੀਲ ਪਲਾਂਟ ਸਥਾਪਤ ਹੋਵੇਗਾ।  ਇਸ ਪ੍ਰਜੈਕਟ ਦਾ ਨੌਜਵਾਨਾਂ ਨੂੰ ਬਹੁਤ ਲਾਭ ਹੋਵੇਗਾ, ਕਿਉਂਕਿ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।