Wheat Procurement News: ਸੀਐੱਮ ਨੇ ਕਿਹਾ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
Trending Photos
Wheat Procurement News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਮੀਟਿੰਗ ਕਰ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਮਾਨ ਮੀਟਿੰਗ ਤੋਂ ਬਾਅਦ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਨੂੰ ਲੈਕੇ ਸੰਤੁਸ਼ਟੀ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਪੂਰੇ ਹਨ। ਇਸ ਵਾਰ ਟਰਾਲੀ ਤੋਂ ਫ਼ਸਲ ਖਰੀਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋ ਜਾਵੇਗਾ। ਸੀਐੱਮ ਨੇ ਕਿਹਾ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
1 ਅਪ੍ਰੈਲ ਤੋਂ ਸ਼ੁਰੂ ਹੋਈ ਕਰਨ ਦੀ ਖਰੀਦ
ਪੰਜਾਬੀ ਵਿੱਚ ਹਾੜ੍ਹੀ ਦੀ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਗਈ ਹੈ। ਕਣਕ ਦੀ ਖਰੀਦ ਦੇ ਸੀਜ਼ਨ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਸਾਲ ਪੰਜਾਬ ਵਿੱਚ ਕਣਕ ਦੀ ਫ਼ਸਲ ਦੀ ਬੰਪਰ ਪੈਦਾਵਾਰ ਹੋਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜਿੱਥੋਂ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਕਣਕ ਦੀ ਖਰੀਦ ਲਈ 1908 ਰੈਗੂਲਰ ਖਰੀਦ ਕੇਂਦਰ ਬਣਾਏ ਗਏ ਹਨ।
ਜਿਨ੍ਹਾਂ ਨੂੰ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਰ੍ਹੇ ਕਣਕ ਦੀ ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ। ਇਸ ਵਿੱਚੋਂ ਪੰਜਾਬ ਸਰਕਾਰ ਨੂੰ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਏ ਹਨ ਅਤੇ ਬਾਕੀ ਬਚਦੀ ਰਕਮ ਮਈ ਮਹੀਨੇ ਵਿੱਚ ਮਿਲ ਜਾਵੇਗੀ।