CM ਭਗਵੰਤ ਮਾਨ SYL ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: MP ਤਿਵਾੜੀ
MP ਤਿਵਾੜੀ (Manish Tewari) ਨੇ ਕਿਹਾ ਕਿ ਜਦੋਂ ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ ਤਾਂ ਦੂਜੇ ਸੂਬੇ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਚੰਡੀਗੜ੍ਹ: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹੁਣ ਐੱਸਵਾਈਐੱਲ ਦੇ ਮੁੱਦੇ ’ਤੇ CM ਭਗਵੰਤ ਮਾਨ (Bhagwant Mann) ਨੂੰ ਘੇਰਿਆ।
ਬੀਤੇ ਦਿਨ ਉਹ ਹਲਕਾ ਮੋਹਾਲੀ ਦੇ ਪਿੰਡ ਸੰਭਾਲਕੀ, ਬੜੀ ਅਤੇ ਨਡਿਆਲੀ ’ਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਵੋਟਾਂ ਦੇ ਲਾਲਚ ’ਚ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ ’ਤੇ ਅਸਪੱਸ਼ਟ ਬਿਆਨ ਦਿੱਤੇ ਹਨ। MP ਤਿਵਾੜੀ (Manish Tewari) ਨੇ ਕਿਹਾ ਕਿ ਜਦੋਂ ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ ਤਾਂ ਦੂਜੇ ਸੂਬੇ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
CM ਭਗਵੰਤ ਮਾਨ ਐੱਸਵਾਈਐੱਲ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ: ਤਿਵਾੜੀ
ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਸਾਹਮਣੇ ਆਪਣਾ ਪੱਖ ਦੁਹਰਾਉਂਦਾ ਰਿਹਾ ਹੈ ਕਿ ਸੂਬੇ ’ਚ ਵਾਧੂ ਪਾਣੀ ਨਹੀਂ ਹੈ ਤਾਂ ਦੂਜੇ ਸੂਬੇ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ। ਐੱਸਵਾਈਐੱਲ (SYL Canal) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਗਲਤ ਬਿਆਨਬਾਜ਼ੀ ਨਾਲ ਲੋਕਾਂ ’ਚ ਗਲਤ ਸੁਨੇਹਾ ਜਾ ਰਿਹਾ ਹੈ।
ਹਰਿਆਣਾ ਦੇ ਗ੍ਰਹਿ ਮੰਤਰੀ ਨੇ ਐੱਸਵਾਈਐੱਲ ਮੁੱਦੇ ’ਤੇ ਕੇਜਰੀਵਾਲ ਨੂੰ ਘੇਰਿਆ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ (Anil vij) ਨੇ ਕਿਹਾ ਕਿ ਜਦੋਂ ਐੱਸਵਾਈਐੱਲ ਨਹਿਰ ਦਾ ਮੁੱਦਾ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੈ ਤਾਂ ਕੇਜਰੀਵਾਲ ਕੌਣ ਹੁੰਦੇ ਹਨ, ਪ੍ਰਧਾਨ ਮੰਤਰੀ ਨੂੰ ਇਸਦਾ ਹੱਲ ਲੱਭਣ ਲਈ ਕਹਿਣ ਵਾਲੇ। ਕੀ ਕੇਜਰੀਵਾਲ ਆਪਣੇ ਆਪ ਨੂੰ ਸੁਮਰੀਮ ਕੋਰਟ (Supreme Court) ਤੋਂ ਵੀ ਉੱਪਰ ਮੰਨਦੇ ਹਨ। ਅੰਬਾਲਾ ਕੈਂਟ ਦੇ ਰੈਸਟ ਹਾਊਸ ’ਚ ਜਨਤਾ ਦਰਬਾਰ ਤੋਂ ਬਾਅਦ ਅਨਿਲ ਵਿੱਜ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।