ਚੰਡੀਗੜ੍ਹ: CM ਭਗਵੰਤ ਮਾਨ ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਕਿ ਕੁਝ ਭ੍ਰਿਸ਼ਟਾਚਾਰੀ ਡਰਦੇ ਹਨ ਤੇ ਕੁਝ ਭੱਜਦੇ ਫਿਰਦੇ ਹਨ। ਹਾਈਕੋਰਟ ਜਾ ਰਹੇ ਹਨ, ਕਿ ਗ੍ਰਿਫਤਾਰੀ ਤੋਂ ਇਕ ਹਫਤਾ ਪਹਿਲਾਂ ਦੱਸੋ। ਭਾਵ ਮਨ ਵਿੱਚ ਚੋਰ। ਮੈਂ ਇਸ ਤਰ੍ਹਾਂ ਕਿਸੇ ਨੂੰ ਗ੍ਰਿਫਤਾਰ ਨਹੀਂ ਕਰ ਰਿਹਾ।


COMMERCIAL BREAK
SCROLL TO CONTINUE READING

ਮਾਨ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਕਰ ਰਹੇ ਹਨ। ਇਸ ਨੂੰ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੋੜਿਆ ਜਾ ਰਿਹਾ ਹੈ। ਉਸ ਨੇ ਹਾਈ ਕੋਰਟ ਵਿੱਚ ਅਜਿਹੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਨਿਰਪੱਖ ਜਾਂਚ ਅਤੇ ਗ੍ਰਿਫ਼ਤਾਰੀ ਵਰਗੀ ਕਾਰਵਾਈ ਕਰਨ ਤੋਂ ਪਹਿਲਾਂ ਉਸ ਖ਼ਿਲਾਫ਼ 7 ਦਿਨਾਂ ਦੇ ਨੋਟਿਸ ਦੀ ਮੰਗ ਕੀਤੀ ਗਈ ਸੀ। ਇਸ ਦੀ ਸੁਣਵਾਈ ਅਜੇ ਬਾਕੀ ਹੈ।


ਟੈਂਡਰ ਘੁਟਾਲੇ ਦੀ ਜਾਂਚ ਜਾਰੀ ਹੈ
ਭਾਰਤ ਭੂਸ਼ਣ ਆਸ਼ੂ ਪਿਛਲੀ ਕਾਂਗਰਸ ਸਰਕਾਰ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਰਹਿ ਚੁੱਕੇ ਹਨ। 2,000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਵਿੱਚ ਉਸ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ। ਆਸ਼ੂ ਦਾ ਦੋਸ਼ ਹੈ ਕਿ ਛੋਟੇ ਠੇਕੇਦਾਰਾਂ ਵੱਲੋਂ ਆਸ਼ੂ 'ਤੇ ਦੋਸ਼ ਲਾਇਆ ਗਿਆ ਸੀ ਕਿ ਪੰਜਾਬ ਦੀਆਂ ਮੰਡੀਆਂ 'ਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ 'ਚ ਗੜਬੜੀ ਹੋਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।


ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਵੱਲੋਂ ਟੈਂਡਰ ਅਲਾਟ ਕੀਤੇ ਜਾਂਦੇ ਹਨ। 'ਆਪ' ਸਰਕਾਰ ਸਿਆਸੀ ਬਦਲਾਖੋਰੀ ਕਾਰਨ ਅਜਿਹਾ ਕਰ ਰਹੀ ਹੈ। ਆਸ਼ੂ ਦੀ ਕੌਂਸਲਰ ਪਤਨੀ ਮਮਤਾ ਆਸ਼ੂ ਨੇ ਵੀ ਕਿਹਾ ਸੀ ਕਿ ਜੇਕਰ ਉਸ ਦੇ ਪਤੀ ਨੇ ਗਲਤ ਕੀਤਾ ਹੈ ਤਾਂ ਉਸ ਨੂੰ ਸਜ਼ਾ ਦਿਓ ਪਰ ਭਗਵੰਤ ਮਾਨ ਧਿਆਨ ਭਟਕਾਉਣ ਲਈ ਅਜਿਹਾ ਕਰ ਰਹੇ ਹਨ।