ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅਹਿਮ ਮੁਲਾਕਾਤ ਕੀਤੀ, ਇਸ ਦੌਰਾਨ ਉਨ੍ਹਾਂ ਮੰਡੀ ਬੋਰਡ ਦੇ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ।


COMMERCIAL BREAK
SCROLL TO CONTINUE READING


ਸੜਕਾਂ ਦੇ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਇਸ ਸਬੰਧੀ ਜਾਣਕਾਰੀ ਆਪਣੇ ਟਵਿੱਟਰ (Twitter) ਅਕਾਊਂਟ ’ਤੇ ਸਾਂਝਾ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ।



ਮਾਲਵੇ ਚੋਂ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤੇ ਜਾਣ ਦਾ ਐਲਾਨ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਵੀਰਵਾਰ ਨੂੰ ਮਲੋਟ, ਫਾਜ਼ਿਲਕਾ ਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ।


ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੂਬੇ ’ਚੋਂ ਸੇਮ ਦੀ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਯੋਜਨਾ ਤਿਆਰ ਕਰਨ ਦੀ ਹਦਾਇਤ ਦਿੱਤੀ ਹੈ।