ਵਿਧਾਇਕਾਂ ਦੇ ਸਰਕਾਰੀ ਦਫ਼ਤਰਾਂ ’ਚ ਛਾਪਿਆਂ ’ਤੇ ਲੱਗੀ Brake!
ਸਿਹਤ ਮੰਤਰੀ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਵਿਚਾਲੇ ਛਿੜੇ ਵਿਵਾਦ ਮਗਰੋਂ CM ਭਗਵੰਤ ਮਾਨ ਆਪ ਵਿਧਾਇਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਵਿਧਾਇਕਾਂ ਦੇ ਸਕੂਲਾਂ, ਹਸਪਤਾਲਾਂ ਜਾ ਸਰਕਾਰੀ ਦਫ਼ਤਰਾਂ ’ਚ ਛਾਪੇ ਹੋਣਗੇ ਬੰਦ ਮੁੱਖ ਮੰਤਰੀ ਮਾਨ ਨੇ ਆਪ ਵਿਧਾਇਕਾਂ ਨੂੰ ਸਕੂਲਾਂ, ਹਸਪਤਾਲਾਂ ਜਾ ਸਰਕਾਰੀ ਦਫ਼ਤਰਾਂ ’ਚ ਛਾਪੇ ਮ
ਚੰਡੀਗੜ੍ਹ: ਸਿਹਤ ਮੰਤਰੀ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਵਿਚਾਲੇ ਛਿੜੇ ਵਿਵਾਦ ਮਗਰੋਂ CM ਭਗਵੰਤ ਮਾਨ ਆਪ ਵਿਧਾਇਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਵਿਧਾਇਕਾਂ ਦੇ ਸਕੂਲਾਂ, ਹਸਪਤਾਲਾਂ ਜਾ ਸਰਕਾਰੀ ਦਫ਼ਤਰਾਂ ’ਚ ਛਾਪੇ ਹੋਣਗੇ ਬੰਦ
ਮੁੱਖ ਮੰਤਰੀ ਮਾਨ ਨੇ ਆਪ ਵਿਧਾਇਕਾਂ ਨੂੰ ਸਕੂਲਾਂ, ਹਸਪਤਾਲਾਂ ਜਾ ਸਰਕਾਰੀ ਦਫ਼ਤਰਾਂ ’ਚ ਛਾਪੇ ਮਾਰਨੇ ਬੰਦ ਕਰਨ ਲਈ ਕਿਹਾ ਹੈ। ਇਸ ਬੈਠਕ ਦੌਰਾਨ ਸੂਬਾ ਸਰਕਾਰਾਂ ਦੀਆਂ ਲੋਕ ਪੱਖੀ ਤੇ ਵਿਕਾਸ ਵਾਲੀਆਂ ਯੋਜਨਾਵਾਂ ਦੀ ਲਾਭ ਹੇਠਲੇ ਪੱਧਰ ’ਤੇ ਪਹੁੰਚਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਉਨ੍ਹਾਂ ਦੇ ਹਲਕਿਆਂ ’ਚ ਆ ਰਹੀਆਂ ਸਮੱਸਿਆਵਾਂ ਤਿੰਨ ਪੜਾਵਾਂ ’ਚ ਬੈਠਕ ਕਰਕੇ ਸੁਣੀਆਂ।
ਇਸ ਬੈਠਕ ਦੌਰਾਨ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਟਿਆਲਾ-ਸਰਹਿੰਦ ਰੋਡ ਨੂੰ ਚਹੁੰ-ਮਾਰਗੀ (Four Lane) ਕਰਨ ਦੀ ਮੰਗ ਕੀਤੀ।
ਪਟਿਆਲਾ ਸ਼ਹਿਰ ਦੀ ਪਾਰਕਿੰਗ ਦੀ ਸਮੱਸਿਆ ਦਾ ਨਿਪਟਾਰਾ ਕੀਤੇ ਜਾਣ ਦੀ ਮੰਗ
ਇਸ ਦੇ ਨਾਲ ਹੀ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਉਨ੍ਹਾਂ ਦੇ ਹਲਕੇ ’ਚ ਪੈਂਦੇ ਸਰੀਰਕ ਸਿੱਖਿਆ ਕਾਲਜ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਸਾਹਮਣੇ ਪਟਿਆਲਾ ਸ਼ਹਿਰ ’ਚ ਆ ਰਹੀ ਪਾਰਕਿੰਗ ਦੀ ਵੱਡੀ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਰੱਖੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦੇ 77 ਵਿਧਾਇਕਾਂ ਨੂੰ ਫ਼ੀਡਬੈੱਕ ਹਾਸਲ ਕਰਨ ਲਈ ਚੰਡੀਗੜ੍ਹ ਸਥਿਤ ਸਰਕਾਰ ਰਿਹਾਇਸ਼ ’ਤੇ ਸੱਦਿਆ ਸੀ।
ਫੀਡਬੈੱਕ ਲੈਣ ਬਹਾਨੇ ਵਿਧਾਇਕਾਂ ਨੂੰ ਦਿੱਤੀਆਂ ਗਈਆਂ ਹਦਾਇਤਾਂ
ਭਾਵੇਂ ਕਿ ਖ਼ਬਰਾਂ ਹਨ ਕਿ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨੂੰ ਹਲਕਿਆਂ ਦਾ ਹਾਲ ਜਾਨਣ ਲਈ ਚੰਡੀਗੜ੍ਹ ਸੱਦਿਆ ਸੀ। ਪਰ ਅਸਲ ’ਚ ਇਸ ਬੈਠਕ ਦੌਰਾਨ ਆਪ ਵਿਧਾਇਕਾਂ ਨੂੰ ਨਸੀਹਤ ਦਿੱਤੀ ਗਈ ਹੈ ਕਿ ਸਕੂਲਾਂ, ਹਸਪਤਾਲਾਂ ਤੇ ਸਰਕਾਰੀ ਦਫ਼ਤਰਾਂ ’ਚ ਛਾਪੇ ਮਾਰਨੇ ਬੰਦ ਕੀਤੇ ਜਾਣ।
ਵਿਧਾਇਕਾਂ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਉਲਝਣ ਦੇ ਲਗਾਤਾਰ ਮਾਮਲੇ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਡੀਸੀ ਦਫ਼ਤਰ ਦੇ ਕਰਮਚਾਰੀਆਂ ਨਾਲ ਵਿਵਾਦ ਸਾਹਮਣੇ ਆਇਆ ਸੀ। ਇਸ ਤੋਂ ਕੁਝ ਦਿਨਾਂ ਬਾਅਦ ਹੀ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਰਾਜ ਬਹਾਦੁਰ ਦਾ ਵਿਵਾਦ ਸਾਹਮਣੇ ਆ ਗਿਆ। ਇਨ੍ਹਾਂ ਘਟਨਾਵਾਂ ਤੋਂ ਸਬਕ ਲੈਂਦਿਆ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨੂੰ ਸੰਜਮ ਨਾਲ ਚੱਲਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।