CM Bhagwant Mann: ਕਰਨਲ ਮਨਪ੍ਰੀਤ ਸਿੰਘ 13 ਸਤੰਬਰ ਨੂੰ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਵੀਰਵਾਰ ਦੁਪਹਿਰ ਕਰੀਬ 2:15 ਵਜੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਦੇ ਜੱਦੀ ਪਿੰਡ ਭਾਦੌਜੀਆਂ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ। ਉਹ ਕਰੀਬ 40 ਮਿੰਟ ਉੱਥੇ ਰਹੇ ਅਤੇ ਸ਼ਹੀਦ ਦੀ ਪਤਨੀ ਅਤੇ ਮਾਤਾ ਨੂੰ ਨਾਲ ਦੁੱਖ ਵੰਡਾਇਆ।


COMMERCIAL BREAK
SCROLL TO CONTINUE READING

ਇਸ ਦੌਰਾਨ ਸ਼ਹੀਦ ਦੀ ਮਾਤਾ ਮਨਜੀਤ ਕੌਰ ਨੂੰ 40 ਲੱਖ ਰੁਪਏ ਤੇ ਪਤਨੀ ਜਗਮੀਤ ਕੌਰ ਨੂੰ 60 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਕਰਨਲ ਮਨਪ੍ਰੀਤ ਦੇਸ਼ ਲਈ ਸ਼ਹੀਦ ਹੋਇਆ ਹੈ ਤੇ ਸੂਬਾ ਸਰਕਾਰ ਨੂੰ ਮਾਣ ਹੈ ਕਿ ਉਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸੂਬਾ ਸਰਕਾਰ ਹਰ ਮੌਕੇ 'ਤੇ ਪਰਿਵਾਰ ਨਾਲ ਖੜ੍ਹੀ ਹੈ। ਪਰਿਵਾਰ ਦੀ ਜੋ ਵੀ ਲੋੜ ਹੈ, ਸਰਕਾਰ ਉਸ ਨੂੰ ਪੂਰਾ ਕਰੇਗੀ।


ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਲਾਂਪੁਰ ਰੋਡ ਦਾ ਨਾਂ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜਲਦੀ ਹੀ ਇਸ ਇਲਾਕੇ ਵਿੱਚ ਸ਼ਹੀਦ ਦੇ ਨਾਂ ’ਤੇ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ। ਉਨ੍ਹਾਂ ਪਿੰਡ ਦੇ ਸਕੂਲ ਨੂੰ 10ਵੀਂ ਜਮਾਤ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।


ਸੀਐਮ ਮਾਨ ਦੇ ਪਿੰਡ ਪਹੁੰਚਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਸੁਰੱਖਿਆ ਕਾਰਨਾਂ ਕਰਕੇ ਇੱਥੇ ਐਸਪੀ (ਟ੍ਰੈਫਿਕ) ਐਚਐਸ ਮਾਨ ਅਤੇ ਡੀਐਸਪੀ ਧਰਮਵੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਸਿਵਲ ਡਰੈੱਸ ਵਿੱਚ ਪੁਲਿਸ ਮੁਲਾਜ਼ਮ ਵੀ ਪਿੰਡ ਵਿੱਚ ਘੁੰਮਦੇ ਦੇਖੇ ਗਏ। ਇਸ ਦੌਰਾਨ ਮੀਡੀਆ ਵਾਲਿਆਂ ਨੂੰ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ।


ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ


ਦੌਰੇ ਦੌਰਾਨ ਪਰਿਵਾਰਕ ਮੈਂਬਰਾਂ, ਸਮਾਜ ਸੇਵੀ ਅਰਵਿੰਦ ਪੁਰੀ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਸ਼ਹੀਦ ਦੇ ਦੋਵੇਂ ਬੱਚਿਆਂ ਲਈ ਉਨ੍ਹਾਂ ਦੀ ਯੋਗਤਾ ਅਨੁਸਾਰ ਰਾਜ ਸਿਵਲ ਸੇਵਾ ਵਿੱਚ ਨੌਕਰੀਆਂ ਰਾਖਵੀਆਂ ਕਰਨਾ, ਸ਼ਹੀਦ ਦੀ ਪਤਨੀ ਜਗਮੀਤ ਕੌਰ ਨੂੰ ਸਾਰੀ ਉਮਰ ਆਮਦਨ ਟੈਕਸ ਵਿੱਚ ਛੋਟ ਦੇਣਾ, ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੌਕਰੀ ਦੇਣਾ ਅਤੇ ਉਸ ਦੀ ਮਾਤਾ ਅਤੇ ਪਤਨੀ ਨੂੰ ਵੱਖਰੀ ਰਿਹਾਇਸ਼ ਦੇਣਾ ਸ਼ਾਮਲ ਹੈ।


ਨਿਊ ਚੰਡੀਗੜ੍ਹ ਵਿੱਚ ਇੱਕ ਪਲਾਟ ਦੇਣਾ, ਮੁੱਲਾਂਪੁਰ ਰੋਡ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣਾ ਅਤੇ ਮੁੱਲਾਂਪੁਰ ਬੈਰੀਅਰ ’ਤੇ ਯਾਦਗਾਰੀ ਗੇਟ ਬਣਾਉਣਾ, ਪਿੰਡ ਦੇ ਸਕੂਲ ਨੂੰ ਹਾਈ ਸਕੂਲ ਬਣਾਉਣਾ ਅਤੇ ਸ਼ਹੀਦ ਦੇ ਨਾਂ ’ਤੇ ਲਾਇਬ੍ਰੇਰੀ ਬਣਾਉਣਾ, ਸ਼ਹੀਦ ਦੇ ਨਾਂ ’ਤੇ ਲਾਇਬ੍ਰੇਰੀ ਬਣਾਉਣ ਦੀ ਮੰਗ ਕੀਤੀ ਗਈ।


ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਕਰਾਰ ਨੇ ਲਗਾਈ ਰੋਕ