CM Mann at Delhi airport: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ 'ਤੇ ਪੰਜਾਬੀਆਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਵੀ ਲਈ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਅਹਿਮ ਫੈਸਲਾ ਲੈਂਦਿਆਂ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਹੈਲਪ ਡੈਸਕ ਦੂਰ ਕਰੇਗਾ। ਇਸ ਤੋਂ ਇਲਾਵਾ CM ਮਾਨ ਨੇ PRTC ਦੀ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ।  


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋਂ: ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਕੀਤੀਆਂ ਜਾਣ ਬੰਦ: ਰਾਘਵ ਚੱਢਾ


(Apart from news related to CM Bhagwant Mann at Delhi airport, stay tuned to Zee PHH for more updates)