CM Bhagwant mann: ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਇਸ ਦਰਮਿਆਨ ਪੰਜਾਬ ਸਰਕਾਰ ਦੇ ਮਿੱਥੇ ਪ੍ਰੋਗਰਾਮਾਂ ਵਿੱਚ ਵੀ ਹਲਕਾ ਜਿਹਾ ਵਿਘਨ ਪਿਆ ਪਰ ਮੋਗਾ-ਕੋਟਕਪੂਰਾ ਰੋਡ ਉਤੇ ਸਥਿਤ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾਉਣ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਮੀਂਹ ਵਿੱਚ ਵੀ ਆਪਣਾ ਪ੍ਰੋਗਰਾਮ ਜਾਰੀ ਰੱਖਿਆ।


COMMERCIAL BREAK
SCROLL TO CONTINUE READING

ਸੀਐਮ ਮਾਨ ਨੇ ਰਸਮੀ ਤੌਰ ਉਤੇ ਟੋਲ ਪਲਾਜ਼ਾ ਨੂੰ ਬੰਦ ਕਰਵਾ ਕੇ ਵੱਡੀ ਗਿਣਤੀ ਵਿੱਚ ਆਏ ਹੋਏ ਲੋਕਾਂ ਨੂੰ ਭਾਰੀ ਮੀਂਹ ਵਿੱਚ ਹੀ ਸੰਬੋਧਨ ਕੀਤਾ। ਇਸ ਦੌਰਾਨ ਸੀਐਮ ਭਗਵੰਤ ਮਾਨ ਤੇ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰ ਮੀਂਹ ਵਿੱਚ ਭਿੱਜਦੇ ਰਹੇ ਪਰ ਮਾਨ ਨੇ ਆਪਣਾ ਭਾਸ਼ਣ ਜਾਰੀ ਰੱਖਿਆ। ਵਰ੍ਹਦੇ ਮੀਂਹ ਵਿੱਚ ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਹੋਰ ਸਰਕਾਰ ਹੁੰਦੀ ਤਾਂ ਉਹ ਟੋਲ ਬੰਦ ਕਰਨ ਦੀ ਬਜਾਏ ਆਪਣਾ ਹਿੱਸਾ ਰੱਖਦੀ। ਉਨ੍ਹਾਂ ਦੀ ਸਰਕਾਰ ਨੇ 10 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਹਨ।


ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕਢਵਾਉਂਦੀ ਨਹੀਂ ਬਲਕਿ ਬਚਾਉਂਦੀ ਹੈ। ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਵਾਉਣ ਦੀ ਗੱਲ ਕਹੀ ਸੀ ਪਰ ਕੰਪਨੀ ਦੇ ਪੈਸੇ ਪੂਰੇ ਹੋਣ ਮਗਰੋਂ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਹੱਦ ਤੋਂ 15 ਦਿਨ ਪਹਿਲਾਂ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ਉਪਰ ਪਿੰਡ ਚੰਦ ਪੁਰਾਣਾ 'ਚ ਪੀਡੀ ਅਗਰਵਾਲ ਟੋਲ ਪਲਾਜ਼ਾ ਹੈ।


ਇਸ ਰੋਡ ਉਤੇ ਛੋਟੇ ਤੇ ਵੱਡੇ ਵਾਹਨ 24 ਘੰਟੇ ਚੱਲਦੇ ਹਨ। ਕੰਪਨੀ ਨੂੰ ਰੋਜ਼ਾਨਾ ਇਥੋਂ 4.50 ਲੱਖ ਦਾ ਮਾਲੀਆ ਹੋ ਰਿਹਾ ਸੀ। ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਹਰਿਆਣਾ ਤੇ ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ ਹੋਵੇਗਾ। ਕਈ ਥਾਵਾਂ 'ਤੇ ਇਸ ਖਿਲਾਫ਼ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਤੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ।


ਦੱਸਣਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਿੰਘਾਂਵਾਲਾ ਟੋਲ ਪਲਾਜ਼ਾ  (Singhawala toll plaza) ਬੰਦ ਕਰਨ ਬਾਰੇ ਐਲਾਨ ਕੀਤਾ ਸੀ । ਉਨ੍ਹਾਂ ਨੇ ਲਿਖਿਆ ਸੀ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ 'ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


ਇਹ ਵੀ ਪੜ੍ਹੋ: Punjab News: ਨਹਿਰੀ ਵਿਭਾਗ ਦੀ ਅਣਗਹਿਲੀ! ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ