ਚੰਡੀਗੜ:  ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 48 ਸਾਲ ਦੀ ਉਮਰ ਵਿੱਚ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਦਾ ਵਿਆਹ ਕੱਲ੍ਹ 7 ਜੁਲਾਈ ਨੂੰ ਚੰਡੀਗੜ੍ਹ 'ਚ ਹੋਵੇਗਾ। ਉਸ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹੈ। ਦੱਸ ਦੇਈਏ ਕਿ ਭਗਵੰਤ ਮਾਨ ਦੇ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਭਗਵੰਤ ਮਾਨ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ ਹਾਲਾਂਕਿ ਬਾਅਦ 'ਚ ਉਨ੍ਹਾਂ ਦਾ ਤਲਾਕ ਹੋ ਗਿਆ।


COMMERCIAL BREAK
SCROLL TO CONTINUE READING

 


ਕਿਉਂ ਹੋਇਆ ਸੀ ਪਹਿਲਾਂ ਤਲਾਕ


ਭਗਵੰਤ ਮਾਨ ਨੇ ਦੱਸਿਆ ਸੀ ਕਿ ਸਿਆਸਤ ਕਾਰਨ ਉਹ ਆਪਣੇ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ ਸੀ । ਇਸ ਲਈ ਪਹਿਲਾਂ ਆਪਣੀ ਪਤਨੀ ਤੋਂ ਦੂਰੀ ਬਣਾ ਲਈ ਅਤੇ ਬਾਅਦ ਵਿੱਚ ਤਲਾਕ ਲੈ ਲਿਆ। ਤਲਾਕ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਵੀ ਸ਼ੇਅਰ ਕੀਤੀ ਹੈ। ਇਸ ਵਿਚ ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲੋਂ ਪੰਜਾਬ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ। ਉਹ ਰਾਜਨੀਤੀ ਲਈ ਆਪਣੀ ਪਤਨੀ ਤੋਂ ਵੱਖ ਹੋ ਗਏ।


 


ਭਗਵੰਤ ਮਾਨ ਦੀ ਪਹਿਲੀ ਪਤਨੀ ਦੇ ਦੋ ਬੱਚੇ


ਦੱਸ ਦੇਈਏ ਕਿ 2015 ਵਿੱਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੋਰ ਤੋਂ ਤਲਾਕ ਹੋ ਗਿਆ ਸੀ। ਉਸ ਦੇ ਦੋ ਬੱਚੇ ਇੱਕ ਪੁੱਤਰ ਅਤੇ ਇਕ ਧੀ ਹੈ। ਭਗਵੰਤ ਮਾਨ ਦੀ ਪਹਿਲੀ ਪਤਨੀ ਅਤੇ ਦੋਵੇਂ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ।


 


ਵਿਆਹ ਦਾ ਖਰਚਾ ਚੁੱਕ ਰਹੇ ਭਗਵੰਤ ਮਾਨ


ਭਗਵੰਤ ਮਾਨ ਦਾ ਵਿਆਹ ਵੀਰਵਾਰ ਨੂੰ ਚੰਡੀਗੜ੍ਹ 'ਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ। ਵਿਆਹ ਦਾ ਖਰਚਾ ਭਗਵੰਤ ਮਾਨ ਖੁਦ ਚੁੱਕ ਰਹੇ ਹਨ। ਇਸ ਦੇ ਨਾਲ ਹੀ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਲਈ ਹੈ। ਵਿਆਹ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰ ਸਕਦੇ ਹਨ।


 


'ਆਪ' ਨੇ ਬਣਾਇਆ ਪੰਜਾਬ ਦਾ ਮੁੱਖ ਮੰਤਰੀ


ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਸੰਗਰੂਰ ਤੋਂ ਵੀ ਜਿੱਤੇ ਸਨ। ਆਪ ਨੇ 2022 ਵਿੱਚ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ ਬਣਾਇਆ ਅਤੇ 16 ਮਾਰਚ 2022 ਨੂੰ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇਣਾ ਪਿਆ ਸੀ, ਜਿੱਥੋਂ ਹਾਲ ਹੀ ਵਿਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਹਾਰ ਗਈ ਸੀ।