Punjab News: CM ਮਾਨ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਲਾਂਟ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ
Advertisement
Article Detail0/zeephh/zeephh2101134

Punjab News: CM ਮਾਨ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਲਾਂਟ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ ਲਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ।

Punjab News: CM ਮਾਨ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਲਾਂਟ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ

Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਪੰਜਾਬ ਸਰਕਾਰ ਨੇ ਇਸ ਥਰਮਲ ਪਲਾਂਟ ਨੂੰ ਪ੍ਰਾਈਵੇਟ ਕੰਪਨੀ ਤੋਂ ਖਰੀਦ ਲਿਆ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

Trending news