ਰੇਤ ਮਾਫੀਆ 'ਤੇ CM ਮਾਨ ਦੀ ਵੱਡੀ ਕਾਰਵਾਈ: ਪੰਜਾਬ 'ਚ ਹਰ ਮਾਈਨਿੰਗ ਵਾਲੀ ਥਾਂ 'ਤੇ ਲਗਾਏ ਜਾਣਗੇ ਸੀਸੀਟੀਵੀ ਕੈਮਰੇ
Advertisement

ਰੇਤ ਮਾਫੀਆ 'ਤੇ CM ਮਾਨ ਦੀ ਵੱਡੀ ਕਾਰਵਾਈ: ਪੰਜਾਬ 'ਚ ਹਰ ਮਾਈਨਿੰਗ ਵਾਲੀ ਥਾਂ 'ਤੇ ਲਗਾਏ ਜਾਣਗੇ ਸੀਸੀਟੀਵੀ ਕੈਮਰੇ

ਪੰਜਾਬ 'ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਮੰਤਰੀਆਂ ਤੇ ਅਫਸਰਾਂ ਨਾਲ ਮੀਟਿੰਗ ਕੀਤੀ।

ਰੇਤ ਮਾਫੀਆ 'ਤੇ CM ਮਾਨ ਦੀ ਵੱਡੀ ਕਾਰਵਾਈ: ਪੰਜਾਬ 'ਚ ਹਰ ਮਾਈਨਿੰਗ ਵਾਲੀ ਥਾਂ 'ਤੇ ਲਗਾਏ ਜਾਣਗੇ ਸੀਸੀਟੀਵੀ ਕੈਮਰੇ

ਚੰਡੀਗੜ੍ਹ: ਪੰਜਾਬ 'ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਮੰਤਰੀਆਂ ਤੇ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸੀਐਮ ਮਾਨ ਨੇ ਕਿਹਾ ਕਿ ਰੇਤ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਠੇਕੇਦਾਰਾਂ ਨੂੰ ਰੇਤ ਦੀ ਸਪਲਾਈ ਨਿਰਵਿਘਨ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਉਸਾਰੀ ਲਈ ਰੇਤ ਦੀ ਕੋਈ ਕਮੀ ਨਾ ਆਵੇ। ਇਸ ਤੋਂ ਇਲਾਵਾ ਮੰਤਰੀ ਹਰਜੋਤ ਬੈਂਸ ਨੂੰ ਹਰ ਰੇਤ ਮਾਈਨਿੰਗ ਵਾਲੀ ਥਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਮੀਟਿੰਗ ਤੋਂ ਬਾਅਦ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਨਵੀਂ ਤਕਨੀਕ ਲਿਆ ਰਹੇ ਹਾਂ। ਇਸ 'ਚ ਰੇਤ ਦੀ ਮਾਈਨਿੰਗ 'ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ। ਹਰ ਰੇਤ ਦੀ ਮਾਈਨਿੰਗ ਵਾਲੀ ਥਾਂ 'ਤੇ ਬੋਰਡ ਲਗਾਏ ਜਾਣਗੇ ਕਿ ਇਹ ਕਾਨੂੰਨੀ ਸਾਈਟ ਹੈ। ਹਰ ਰੇਤ ਦੀ ਖੁਦਾਈ ਵਾਲੀ ਥਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਸ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ਤੋਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਵਾਤਾਵਰਣ ਨੂੰ ਬਚਾਉਣ ਲਈ ਰੇਤ ਦੀਆਂ ਸਾਰੀਆਂ ਮਾਈਨਿੰਗ ਸਾਈਟਾਂ ਦੀ ਡਰੋਨ ਮੈਪਿੰਗ ਕੀਤੀ ਜਾਵੇਗੀ। ਜਿਸ ਰਾਹੀਂ ਸਾਲ ਵਿੱਚ 4 ਵਾਰ ਪਤਾ ਲੱਗ ਸਕੇਗਾ ਕਿ ਸਾਈਟ ਤੋਂ ਕਿੰਨੀ ਰੇਤ ਕੱਢੀ ਗਈ ਹੈ, ਜਿਸ ਨਾਲ ਨਿਰਧਾਰਤ ਮਾਤਰਾ ਤੋਂ ਵੱਧ ਰੇਤ ਨਹੀਂ ਕੱਢੀ ਜਾ ਸਕੇਗੀ। 

ਮਾਨ ਸਰਕਾਰ 6 ਮਹੀਨਿਆਂ ਵਿੱਚ ਨਵੀਂ ਨੀਤੀ ਲਿਆਵੇਗੀ
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਲਿਖਤੀ ਤੌਰ 'ਤੇ ਕਿਹਾ ਗਿਆ ਹੈ ਕਿ ਕਿਤੇ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਜ਼ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਝੰਡੇ ਲਗਾਉਣ ਤਾਂ ਜੋ ਉਨ੍ਹਾਂ ਦੀ ਪਛਾਣ ਸਪੱਸ਼ਟ ਹੋ ਸਕੇ। 

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰੇਤ ਮਾਫੀਆ ਨੂੰ ਕਰੋੜਾਂ ਦਾ ਮਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤਾ-ਬੱਜਰੀ ਦਾ ਇੱਕ ਸਾਲ ਵਿੱਚ 20 ਹਜ਼ਾਰ ਕਰੋੜ ਦਾ ਕਾਰੋਬਾਰ ਹੁੰਦਾ ਹੈ। ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਇਹ ਪੈਸਾ ਖਜ਼ਾਨੇ ਵਿੱਚ ਆ ਜਾਵੇਗਾ। ਜੋ ਕਿ ਬਾਅਦ ਵਿੱਚ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਵਿੱਚ ਪਾਵੇਗੀ। ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਮਾਫੀਆ ਨੂੰ ਖ਼ਤਮ ਕਰਨ ਦਾ ਕਾਫੀ ਦਬਾਅ ਹੈ।

Trending news