CM Bhagwant Mann on Goldy Brar: ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀਆਂ ਖ਼ਬਰਾਂ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦੇਈਏ ਕਿ CM  ਭਗਵੰਤ ਮਾਨ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਮੀਡੀਆ ਨਾਲ ਰੂਬਰੂ ਹੋ ਕੇ ਵਿੱਚ ਭਗਵੰਤ ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। 


COMMERCIAL BREAK
SCROLL TO CONTINUE READING

ਦਰਅਸਲ ਅੱਜ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਕੈਲੀਫੋਰਨੀਆ ਪੁਲਿਸ ਨੇ ਅਜੇ ਤੱਕ ਇਸ ਬਾਰੇ ਰਸਮੀ ਤੌਰ 'ਤੇ ਕੋਈ ਬਿਆਨ ਨਹੀਂ ਦਿੱਤਾ ਸੀ।



ਦੱਸਣਯੋਗ ਹੈ ਕਿ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਆ ਗਿਆ ਸੀ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ ਸੀ।


ਭਗਵੰਤ ਮਾਨ ਦੇ ਬਿਆਨ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ (Gangster Goldy Brar) ਦੀ  ਗ੍ਰਿਫ਼ਤਾਰੀ ਬਾਰੇ  ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਵਿਦੇਸ਼ ਦੀ ਪੁਲਿਸ ਦਾ ਸਵਾਗਤ ਕੀਤਾ ਤੇ ਕਿਹਾ ਕਿ ਮੇਰਾ ਨਿਸ਼ਾਨਾ ਗੋਲਡੀ ਬਰਾੜ ,ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਹੈ ਜਿਨ੍ਹਾਂ ਨੇ ਪਤਾ ਨਹੀਂ ਕਿੰਨੇ ਕੁ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਹੈ।  ਬਲਕੌਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਤਰੁੰਤ ਇਸ ਦੀ ਪੁਸ਼ਟੀ ਕਰੇ ਕਿ ਗੋਲਡੀ ਬਰਾੜ (Gangster Goldy Brar)  ਦੀ  ਗ੍ਰਿਫ਼ਤਾਰੀ ਹੋ ਗਈ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। 


ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ 


ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ (Sidhu Moose Wala Murder Case) ਕਰ ਦਿੱਤਾ ਗਿਆ ਸੀ। ਉਸ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਨੂੰ ਅੰਜਾਮ ਦਿੱਤਾ ਸੀ।  ਹਾਲ ਹੀ 'ਚ ਇੰਟਰਪੋਲ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ।