ਸੀ.ਐਮ. ਭਗਵੰਤ ਮਾਨ ਨੇ ਕਿਹਾ ਚੰਡੀਗੜ ਤੋਂ ਇਲਾਵਾ ਧੂਰੀ 'ਚ ਵੀ ਮੁੱਖ ਮੰਤਰੀ ਦਫ਼ਤਰ ਖੋਲ੍ਹਿਆ ਜਾਵੇਗਾ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦਾ ਇਕ ਮੈਂਬਰ ਬੈਠੇਗਾ।
Trending Photos
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਦਾ ਦਫ਼ਤਰ ਹੁਣ ਧੂਰੀ ਵਿਚ ਵੀ ਖੋਲ੍ਹਿਆ ਜਾਵੇਗਾ। ਸੀ.ਐਮ. ਭਗਵੰਤ ਮਾਨ ਨੇ ਕਿਹਾ ਚੰਡੀਗੜ ਤੋਂ ਇਲਾਵਾ ਧੂਰੀ 'ਚ ਵੀ ਮੁੱਖ ਮੰਤਰੀ ਦਫ਼ਤਰ ਖੋਲ੍ਹਿਆ ਜਾਵੇਗਾ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦਾ ਇਕ ਮੈਂਬਰ ਬੈਠੇਗਾ। ਮਾਨ ਨੇ ਮੰਨਿਆ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਖਤਮ ਨਹੀਂ ਹੋਇਆ ਸਗੋਂ ਲੀਕੇਜਾਂ ਰੁਕਣੀਆਂ ਸ਼ੁਰੂ ਹੋ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੇ ਲੋਕਾਂ ਦੀ ਆਮਦਨ ਅਤੇ ਟੈਕਸਾਂ ਵਿਚੋਂ ਇੱਕ ਰੁਪਿਆ ਵੀ ਖਾ ਗਈ ਤਾਂ ਇਸ ਨੂੰ ਸਲਫਾਸ ਦੀ ਗੋਲੀ ਸਮਝੋ। ਪੰਜਾਬ ਭਾਵੇਂ ਖੇਤੀ ਪ੍ਰਧਾਨ ਸੂਬਾ ਹੋਵੇ ਪਰ ਉਦਯੋਗਾਂ ਤੋਂ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ। ਸਰਕਾਰ ਉਦਯੋਗਾਂ ਸਬੰਧੀ ਨੀਤੀ ਬਣਾ ਰਹੀ ਹੈ, ਜਿਸ ਵਿੱਚ ਉਦਯੋਗਪਤੀਆਂ ਨੂੰ ਭਾਗੀਦਾਰ ਬਣਾਇਆ ਜਾਵੇਗਾ।
ਮੈਡੀਕਲ ਕਾਲਜ ਬਣਾਇਆ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਮਸਤੂਆਣਾ ਸਾਹਿਬ ਦੀ 25 ਏਕੜ ਜ਼ਮੀਨ ਵਿੱਚ ਪੰਜਾਬ ਦਾ ਆਧੁਨਿਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਮੈਡੀਕਲ ਕਾਲਜ ਦਾ ਕੰਮ ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਸੰਗਰੂਰ ਨੂੰ ਮੈਡੀਕਲ ਹੱਬ ਬਣਾਇਆ ਜਾਵੇਗਾ, ਜਦਕਿ ਧੂਰੀ ਵਿੱਚ ਖੇਲੋ ਇੰਡੀਆ ਦਾ ਅਪਗ੍ਰੇਡ ਸਟੇਡੀਅਮ ਬਣਾਇਆ ਜਾਵੇਗਾ।
ਪੰਜਾਬ ਵਿਚ 300 ਯੂਨਿਟ ਮੁਫਤ ਬਿਜਲੀ
ਸੰਗਰੂਰ ਲੋਕ ਸਭਾ ਉਪ ਚੋਣ ਲਈ ਦਿੱਲੀ ਦੇ ਮੁੱਖ ਮੰਤਰੀ ਵੀ ਚੋਣ ਮੈਦਾਨ ਵਿੱਚ ਆ ਗਏ ਹਨ। ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਬਹੁਤ ਈਮਾਨਦਾਰ ਸਰਕਾਰ ਹੋ, ਇੱਥੇ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 1 ਜੁਲਾਈ ਤੋਂ ਪੂਰੇ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਪੂਰਾ ਕਰ ਦਿੱਤਾ ਜਾਵੇਗਾ।