CM Pushkar Dhami News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਪੰਜਾਬ ਦੌਰੇ ਉਤੇ ਹਨ। ਬੁੱਧਵਾਰ ਨੂੰ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Trending Photos
CM Pushkar Dhami News (ਭਰਤ ਸ਼ਰਮਾ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਪੰਜਾਬ ਦੌਰੇ ਉਤੇ ਹਨ। ਬੁੱਧਵਾਰ ਨੂੰ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕੇਸਰੀ ਦਸਤਾਰ ਸਜਾਈ ਹੋਈ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਉਨ੍ਹਾਂ ਨੇ ਕਿਹਾ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਾਂਗਰਸ ਖਿਲਾਫ ਪ੍ਰਚਾਰ ਕਰ ਰਹੇ ਹਨ ਤੇ ਪੰਜਾਬ ਤੋਂ ਬਾਹਰ ਕਾਂਗਰਸ ਦੇ ਹੱਕ ਦੇ ਵਿੱਚ ਪ੍ਰਚਾਰ ਕਰ ਰਹੇ ਹਨ। ਉੱਤਰਾਖੰਡ ਵਿੱਚ ਸਿੱਖ ਗੁਰਧਾਮਾਂ ਦੇ ਅਸਥਾਨਾਂ ਲਈ ਜਲਦੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰੋਪਵੇਅ ਦਾ ਕੰਮ ਸ਼ੁਰੂ ਹੋ ਰਿਹਾ।
ਇਹ ਵੀ ਪੜ੍ਹੋ : Bathinda Murder: ਦਿਨ ਚੜ੍ਹਦਿਆਂ ਹੀ ਪਤੀ ਨੇ ਆਪਣੀ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ
ਰੇਲ ਲਾਈਨ ਦਾ ਕੰਮ ਵੀ ਹੋ ਰਿਹਾ ਅਤੇ 100 ਕਿਲੋਮੀਟਰ ਸੁਰੰਗ ਵਿੱਚ ਸਫ਼ਰ ਹੋਵੇਗਾ। ਇਸ ਮੌਕੇ ਐਸਜੀਪੀਸੀ ਵੱਲੋਂ ਚਾਰ ਧਾਮ ਰਜਿਸਟ੍ਰੇਸ਼ਨ ਉਤੇ ਵਿਰੋਧ ਸਬੰਧੀ ਕੀਤੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਜੋ ਸੁਝਾਅ ਆਏ ਉਸ ਮੁਤਾਬਕ ਦਰੁਸਤ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਧਾਮ ਯਾਤਰਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਵਿਰੋਧ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਧਾਮੀ ਨੂੰ ਮੰਗ ਪੱਤਰ ਵੀ ਸੌਂਪਿਆ। ਧਾਮੀ ਨੇ ਭਰੋਸਾ ਦਿੱਤਾ ਕਿ ਇਸ 'ਤੇ ਵਿਚਾਰ ਕੀਤਾ ਜਾਵੇਗਾ। ਜੋ ਵੀ ਸੁਝਾਅ ਆਵੇਗਾ, ਉਸ ਅਨੁਸਾਰ ਨਿਯਮਾਂ ਵਿੱਚ ਬਦਲਾਅ ਕੀਤਾ ਜਾਵੇਗਾ।
ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਪੁਸ਼ਕਰ ਧਾਮੀ ਦੁਰਗਿਆਣਾ ਮੰਦਿਰ ਵੀ ਗਏ। ਇਸ ਤੋਂ ਬਾਅਦ ਉਨ੍ਹਾਂ ਭਾਜਪਾ ਦਫ਼ਤਰ ਖੰਨਾ ਮੈਮੋਰੀਅਲ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਰਣਨੀਤੀ ਬਾਰੇ ਚਰਚਾ ਕੀਤੀ। ਪੁਸ਼ਕਰ ਧਾਮੀ ਨੇ ਵੀ ਰਾਮਤੀਰਥ ਰੋਡ 'ਤੇ ਜਨ ਸਭਾ ਨੂੰ ਸੰਬੋਧਨ ਕੀਤਾ। ਜਿੱਥੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਪੁਸ਼ਕਰ ਧਾਮੀ ਨੇ ਭਾਜਪਾ ਦੀਆਂ ਨੀਤੀਆਂ ਬਾਰੇ ਚਰਚਾ ਕੀਤੀ ਅਤੇ ਵੋਟਰਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : Punjab News: ਮੂਸੇਵਾਲਾ ਦੀ ਬਰਸੀ 'ਤੇ ਪਹੁੰਚੇ ਸੁਖਪਾਲ ਖਹਿਰਾ, ਕਿਹਾ 'ਦੇਰ ਹੋ ਸਕਦੀ ਹੈ ਅੰਧੇਰ ਨਹੀਂ, ਇਨਸਾਫ਼ ਜ਼ਰੂਰ ਮਿਲੇਗਾ'