Cold Wave Alert and rain prediction in Punjab, Chandigarh ahead of New Year 2023:  ਨਵਾਂ ਸਾਲ ਆਉਣ ਵਾਲਾ ਹੈ ਅਤੇ ਲੋਕਾਂ ਦੀ New Year 2023 ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਜਿਹੇ 'ਚ ਕੁਝ ਲੋਕਾਂ ਵੱਲੋਂ ਹਿਮਾਚਲ ਪ੍ਰਦੇਸ਼ (Himachal Pradesh weather forecast) ਜਾਣ ਦਾ ਪਲਾਨ ਬਣਾਇਆ ਜਾਂਦਾ ਹੈ। ਇਸ ਲਈ ਇਹ ਖ਼ਬਰ ਉਨ੍ਹਾਂ ਲੋਕਾਂ ਲਈ ਹੈ ਜੋ ਨਵੇਂ ਸਾਲ 'ਤੇ ਹਿਮਾਚਲ ਪ੍ਰਦੇਸ਼ ਜਾਣ ਦਾ ਪਲਾਨ ਬਣਾ ਰਹੇ ਹਨ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਵੱਲੋਂ 29 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ (Himachal Pradesh weather forecast)। ਇਸ ਕਰਕੇ ਵੱਡੀ ਗਿਣਤੀ ਵਿੱਚ ਸੈਲਾਨੀ ਪਹਾੜੀ ਰਾਜ ਵੱਲ ਜਾਣ ਦਾ ਪਲਾਨ ਬਣਾ ਰਹੇ ਹਨ। 


ਇਸ ਦੌਰਾਨ ਦਿੱਲੀ, ਹਰਿਆਣਾ, ਪੰਜਾਬ ਸਣੇ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।  


ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਸੂਬੇ ਦੇ ਪ੍ਰਮੁੱਖ ਸੈਰ ਸਪਾਟਾ ਸਥਾਨਾਂ ਵਾਲੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਚੌਕਸ ਰਹਿਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। 


ਭਾਰਤੀ ਮੌਸਮ ਵਿਭਾਗ ਵੱਲੋਂ ਸੂਬੇ ਦੇ ਚੰਬਾ, ਕਿਨੌਰ, ਲਾਹੌਲ-ਸਪੀਤੀ, ਕੁੱਲੂ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ 29 ਦਸੰਬਰ ਤੋਂ ਬਾਅਦ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 


Cold Wave Alert and rain prediction in Punjab, Chandigarh ahead of New Year 2023: 


ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ 31 ਦਸੰਬਰ ਨੂੰ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਸਕਦਾ ਹੈ ਅਤੇ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ: 


ਮੌਸਮ ਵਿਭਾਗ ਦੇ ਆਰ ਕੇ ਜੇਨਾਮਾਨੀ ਨੇ ਕਿਹਾ ਕਿ ਦੱਖਣੀ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੁੱਖ ਤੌਰ 'ਤੇ ਠੰਡ ਹੈ ਅਤੇ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਦਿਨ ਦੇ ਤਾਪਮਾਨ ਵਿੱਚ ਸੁਧਾਰ ਆਇਆ ਹੈ। ਹਾਲਾਂਕਿ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਦਿੱਲੀ ਵਿੱਚ ਠੰਢ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ ਹੈ।  


ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹੇਗੀ ਅਤੇ 29 ਦਸੰਬਰ ਨੂੰ ਜੰਮੂ-ਕਸ਼ਮੀਰ, ਲੇਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ 29 ਦਸੰਬਰ ਨੂੰ ਉੱਤਰੀ ਪੰਜਾਬ ਵਿੱਚ ਹਲਕਾ ਮੀਂਹ ਪੈਣ ਦੇ ਵੀ ਆਸਾਰ ਹਨ।  

ਇਹ ਵੀ ਪੜ੍ਹੋ: 


(For more news apart from Cold Wave Alert and rain prediction in Punjab, Chandigarh ahead of New Year 2023, stay tuned to Zee PHH)