Lok Sabha Elections 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
Lok Sabha Elections 2024: ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Lok Sabha Elections 2024: ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (C.A.P.F) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (CRPF) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (BSF) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ITBP) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ DGP) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Amritpal News: ਅੰਮ੍ਰਿਤਪਾਲ ਦੇ ਸਾਥੀਆਂ ਤੋਂ ਇਲੈਕਟ੍ਰਾਨਿਕ ਯੰਤਰ ਜ਼ਬਤ, ਡਿਬਰੂਗੜ੍ਹ ਜੇਲ ਦਾ ਅਧਿਕਾਰੀ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ। ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 97 'ਚੋਂ 51 ਸ਼ਰਾਬ ਦੇ ਠੇਕੇ ਵਿਕੇ; ਧਨਾਸ ਦਾ ਠੇਕਾ 9.77 ਕਰੋੜ ਰੁਪਏ 'ਚ ਵਿਕਿਆ