Moga News: ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਤੇ ਮੋਟਰਸਾਈਕਲ ਤੇ ਹੋਰ ਦੋ ਪਹੀਆ ਵਾਹਨ ਮੂੰਹ ਢੱਕ ਕੇ ਚਲਾਏ ਜਾਂਦੇ ਹਨ। ਇਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਤੇ ਗੰਭੀਰ ਜੁਰਮਾਂ ਵਿੱਚ ਇਜ਼ਾਫਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ।


COMMERCIAL BREAK
SCROLL TO CONTINUE READING

ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ


ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜ਼ਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈਏਐੱਸ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਕੇਂਦਰੀ ਵਿਦਿਆਲਿਆ ਨੰ:2 ਫਿਰੋਜ਼ਪੁਰ ਛਾਉਣੀ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੋ. ਸਰੋਜ ਸ਼ਰਮਾ, ਚੇਅਰਪਰਸਨ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ, ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਦੇ ਅਧੀਨ ਇੱਕ ਖੁਦਮੁਖਤਿਆਰ ਸੰਸਥਾ ਹੈ ਜੋ ਓਪਨ ਅਤੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਦੀ ਹੈ ਤੇ ਸੀਨੀਅਰ ਸੈਕੰਡਰੀ ਅਤੇ ਵੋਕੇਸ਼ਨਲ ਕੋਰਸ ਚਲਾਉਂਦੀ ਹੈ।


 


ਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ


ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ