ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਹੁਣ ਸਰਕਾਰ ਦੁਆਰਾ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ’ਤੇ ਪਾਬੰਦੀ ਲਾਉਣ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ, ਹੋਰ ਤਾਂ ਹੋਰ ਅਜਿਹਾ ਕਰਨ ਵਾਲੇ ਵਿਅਕਤੀ ਲਈ ਗੈਰ ਜ਼ਮਾਨਤੀ ਧਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ।


COMMERCIAL BREAK
SCROLL TO CONTINUE READING

 



ਖਾਦਾਂ ਤੇ ਬੀਜ ਵੇਚਣ ਵਾਲਿਆਂ ਲਈ ਪੱਕ ਬਿੱਲ ਦੇਣਾ ਲਾਜ਼ਮੀ ਹੋਵੇਗਾ
ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ’ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇਕਰ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।



  
ਖੇਤੀ ਉਤਪਾਦਾਂ ਦੀ ਨਿਗਰਾਨੀ ਲਈ ਹੋਵੇਗਾ ਟਰੈਕਿੰਗ ਸਿਸਟਮ 
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਉਤਪਾਦਨ ਤੋਂ ਲੈਕੇ ਕਿਸਾਨਾਂ ਤੱਕ ਪਹੁੰਚਣ ਤੱਕ ਨਿਗਰਾਨੀ ਲਈ ਟਰੈਕਿੰਗ ਸਿਸਟਮ (Tracking system) ਲਿਆਂਦਾ ਜਾਵੇਗਾ। ਕਈ ਵਾਰ ਨਕਲੀ ਬੀਜਾਂ ਤੇ ਖਾਦਾਂ ਦੇ ਮਾਮਲੇ ਆਏ ਹਨ, ਪਰ ਸਖ਼ਤ ਕਾਨੂੰਨ ਨਾ ਹੋਣ ਕਾਰਨ ਵਪਾਰੀ ਆਸਾਨੀ ਨਾਲ ਬਚ ਜਾਂਦੇ ਹਨ।