ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਬਵਾਲ, ਮੁੱਖ ਮੰਤਰੀ ਮਾਨ ਨੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh1276622

ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਬਵਾਲ, ਮੁੱਖ ਮੰਤਰੀ ਮਾਨ ਨੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੇਂ ਨਿਯੁਕਤ ਕੀਤੇ ਗਏ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਨੂੰ ਲੈਕੇ ਵਿਰੋਧੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ, ਜਿਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਬਵਾਲ, ਮੁੱਖ ਮੰਤਰੀ ਮਾਨ ਨੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ। ਦਰਅਸਲ ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ਨੂੰ ਲੈਕੇ ਵਿਰੋਧੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ, ਜਿਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਇਸ ਦੌਰਾਨ ਮੌਜੂਦ ਰਹੇ। 

 

ਬਰਖ਼ਾਸਤ ਕੀਤੇ ਗਏ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਵਕੀਲ ਸੀ ਏਜੀ ਵਿਨੋਦ ਘਈ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ਼ ਮੋਰਚੇ ਦੇ ਆਗੂਆਂ ਨੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸੀਨੀਅਰ ਵਕੀਲ ਵਿਨੋਦ ਘਈ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, 'ਆਪ' ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। ਅਜਿਹੇ 'ਚ ਉਨ੍ਹਾਂ ਦੀ ਨਿਯੁਕਤੀ ਸਹੀ ਨਹੀਂ ਹੈ।

 

ਭ੍ਰਿਸ਼ਟਾਚਾਰ ’ਚ ਫਸੇ ਮੰਤਰੀ ਗਿਲਜੀਆਂ ਦੀ ਏਜੀ ਵਿਨੋਦ ਘਈ ਨੇ ਕਰਵਾਈ ਜ਼ਮਾਨਤ
ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਨੇ ਅਨੁਸਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਡੀਜੀਪੀ ਸੁਮੇਧ ਸੈਣੀ, ਬਲਾਤਕਾਰ ਮਾਮਲੇ ਵਿੱਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਵਿੱਚ ਵਕੀਲ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ।

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ।

 

Trending news